17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਜੱਲੋਵਾਲ ਸਕੂਲ 'ਚ ਹੁਨਰ ਵਿਕਾਸ ਵਰਕਸ਼ਾਪ

ਅਜੀਤ ਡੈਸਕ 03-03-2026
ਹੁਸ਼ਿਆਰਪੁਰ, 2 ਮਾਰਚ (ਹਰਪ੍ਰੀਤ ਕੌਰ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਵਿਖੇ ਹੁਨਰ ਵਿਕਾਸ ਵਰਕਸ਼ਾਪ ਕਰਵਾਈ ਗਈ | ਇਹ ਪ੍ਰੋਗਰਾਮ ਵਾਈਸ ਚਾਂਸਲਰ ਡਾ. ਚੰਦਰ ਮੋਹਨ ਅਤੇ ਲਾਈਫਸਟਾਈਲ ਡਿਜ਼ਾਈਨ ਦੇ ਮੁਖੀ ਚਰਨਪ੍ਰੀਤ ਸਿੰਘ ਦੀ ਅਗਵਾਈ ਹੇਠ ਸਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਵਿੱਚ ਰਚਨਾਤਮਕਤਾ, ਕਾਰੋਬਾਰੀ ਜਾਗਰੂਕਤਾ ਅਤੇ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ ਸੀ | ਐਨਐਸਐਸ ਅਧਿਆਪਕ ਕੋਆਰਡੀਨੇਟਰ ਪੰਕਜ ਅਤੇ ਜਸਨੀਤ ਕੌਰ ਨੇ ਸਕੂਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਪ੍ਰੋਗਰਾਮ ਦਾ ਤਾਲਮੇਲ ਕੀਤਾ | ਇਸ ਦੌਰਾਨ ਵਿਦਿਆਰਥੀਆਂ ਨੂੰ ਹੱਥ ਪੇਂਟਿੰਗ, ਕਢਾਈ ਅਤੇ ਕਰੋਸ਼ੀਆ ਵਿੱਚ ਵਿਹਾਰਕ ਸਿਖਲਾਈ ਪ੍ਰਦਾਨ ਕੀਤੀ ਗਈ ਬਕ | ਇਸ ਮੌਕੇ ਚਰਨਪ੍ਰੀਤ ਸਿੰਘ ਨੇ ਕਿਹਾ ਕਿ ਐਨਐਸਐਸ ਦੇ ਅਜਿਹੇ ਯਤਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ, ਤਾਂ ਜੋ ਭਾਈਚਾਰਕ ਸ਼ਮੂਲੀਅਤ, ਹੁਨਰ ਵਿਕਾਸ ਅਤੇ ਯੁਵਾ ਸਸ਼ਕਤੀਕਰਨ ਦੇ ਉਦੇਸ਼ਾਂ ਨੂੰ ਸਾਕਾਰ ਕੀਤਾ ਜਾ ਸਕੇ ਅਤੇ ਯੂਨੀਵਰਸਿਟੀ ਅਤੇ ਸਥਾਨਕ ਭਾਈਚਾਰੇ ਵਿਚਕਾਰ ਸਬੰਧ ਹੋਰ ਮਜ਼ਬੂਤ ਕੀਤੇ ਜਾ ਸਕਣ |
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਲਈ ਪਿੰਡ ਥੇਂਦਾ ਤੋਂ ਜੈਕਾਰਿਆਂ ਦੀ ਗੂੰਜ 'ਚ ਸੰਗਤਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।