17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਵਿਧਾਇਕ ਜਿੰਪਾ ਵਲੋਂ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ

ਅਜੀਤ ਡੈਸਕ 03-03-2026
ਹੁਸ਼ਿਆਰਪੁਰ, 2 ਮਾਰਚ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ-12 'ਚ 9 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ | ਇਨ੍ਹਾਂ ਗਲੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕੀਤਾ ਜਾਵੇਗਾ, ਜਿਸ ਨਾਲ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮਿਲੇਗਾ | ਵਿਧਾਇਕ ਜਿੰਪਾ ਨੇ ਕਿਹਾ ਕਿ ਇਲਾਕੇ ਵਿਚ ਵਿਕਾਸ ਪ੍ਰੋਜੈਕਟਾਂ ਨੂੰ ਤਰਜੀਹ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਜਨਤਕ ਸਹੂਲਤ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿਚ ਹੋਰ ਵਾਰਡਾਂ ਵਿਚ ਵੀ ਇਸੇ ਤਰ੍ਹਾਂ ਦੇ ਵਿਕਾਸ ਪ੍ਰੋਜੈਕਟ ਚਲਾਏ ਜਾਣਗੇ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਅਮਰੀਕ ਚੌਹਾਨ, ਮੰਗਤ ਰਾਮ, ਰਿੰਕੂ, ਸੰਤ ਰਾਮ, ਬਿੰਦੀ ਸ਼ਿਮਰ, ਸੰਦੀਪ ਚੀਚੀ, ਕਰਨੈਲ ਸਿੰਘ ਤੇ ਪੱਪੂ ਵੀ ਮੌਜੂਦ ਸਨ | ਸਥਾਨਕ ਨਿਵਾਸੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਅਤੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਖ਼ਾਲਸਾ ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਅਗਲੀ ਖ਼ਬਰ ਏਕ ਜੋਤ ਸੇਵਾ ਸੰਮਤੀ ਵਲੋਂ ਮਧੂ ਸ਼ਰਮਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।