17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਖ਼ਾਲਸਾ ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ

ਅਜੀਤ ਡੈਸਕ 03-03-2026
ਮਾਹਿਲਪੁਰ, 2 ਮਾਰਚ (ਰਜਿੰਦਰ ਸਿੰਘ)-ਮੈਨੇਜਿੰਗ-ਡਾਇਰੈਕਟਰ ਸੁਰਿੰਦਰਪਾਲ ਸਿੰਘ ਪ੍ਰਦੇਸੀ ਦੇ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸਕੂਲ ਮਾਹਿਲਪੁਰ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪਿ੍ੰ. ਪਵਨਦੀਪ ਕੌਰ ਦੀ ਅਗਵਾਈ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਸਵੀਰ ਕੌਰ ਖ਼ਾਲਸਾ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਜਾਪ ਕੀਤੇ, ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਰਸ-ਭਿੰਨੇ ਸ਼ਬਦ ਕੀਰਤਨ ਕੀਤੇ ਗਏ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆ ਗਈਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਕੀਰਤ ਸਿੰਘ, ਜਸਵਿੰਦਰ ਕੌਰ, ਕਿਰਨਦੀਪ ਕੌਰ, ਮੈਡਮ ਕਮਲਦੀਪ, ਨੀਤਾ ਰਾਣੀ, ਗੁਰਪਾਲ ਕੌਰ, ਰੇਨੂੰ ਬਾਲਾ ਤੇ ਬਲਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਯਾਦ 'ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।