17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਵਿਧਾਇਕ ਜਿੰਪਾ ਵਲੋਂ ਵਾਰਡ ਨੰਬਰ-31 'ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਅਜੀਤ ਡੈਸਕ 03-03-2026
ਹੁਸ਼ਿਆਰਪੁਰ, 2 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ-31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ | ਇਸ ਪ੍ਰੋਜੈਕਟ 'ਤੇ ਲਗਭਗ 22 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਉਪਲਬਧ ਹੋਵੇਗਾ | ਵਿਧਾਇਕ ਜਿੰਪਾ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਵਿਕਾਸ ਪ੍ਰੋਜੈਕਟਾਂ ਵਿਚ ਪਾਰਦਰਸ਼ਤਾ ਤੇ ਗੁਣਵੱਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਠੋਸ ਕਦਮ ਹੈ, ਜੋ ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਏਗਾ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਪੰਡਿਤ ਰਾਮਾਨੁਜ, ਮੁਕੇਸ਼ ਕੁਮਾਰ ਤੇ ਰੀਨਾ ਪਰਾਸ਼ਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੱਦੀ ਬਾਬਾ ਸ਼ੇਖ਼ ਫ਼ਰੀਦ ਵਿਖੇ ਸਲਾਨਾ ਭੰਡਾਰਾ ਕਰਵਾਇਆ ਅਗਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਯਾਦ 'ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।