04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਰਿਆਤ ਬਾਹਰਾ ਯੂਨੀਵਰਸਿਟੀ ਨੇ ਜੱਲੋਵਾਲ ਸਕੂਲ 'ਚ ਵਰਕਸ਼ਾਪ ਲਗਾਈ

ਅਜੀਤ ਡੈਸਕ 04-03-2026
ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਦੀ ਅਗਵਾਈ ਹੇਠ ਯੂਨੀਵਰਸਿਟੀ ਸਕੂਲ ਆਫ਼ ਫ਼ੈਸ਼ਨ, ਬਿਊਟੀ ਤੇ ਲਾਈਫਸਟਾਈਲ ਡਿਜ਼ਾਈਨ ਨੇ ਐੱਨ.ਐੱਸ.ਐੱਸ. ਯੂਨਿਟ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਵਿਖੇ ਹੁਨਰ ਵਿਕਾਸ ਵਰਕਸ਼ਾਪ ਲਗਾਈ ਗਈ | ਇਹ ਪ੍ਰੋਗਰਾਮ ਵਾਈਸ ਚਾਂਸਲਰ ਡਾ. ਚੰਦਰ ਮੋਹਨ ਦੀ ਅਗਵਾਈ ਅਤੇ ਯੂਨੀਵਰਸਿਟੀ ਸਕੂਲ ਆਫ਼ ਫ਼ੈਸ਼ਨ, ਬਿਊਟੀ ਅਤੇ ਲਾਈਫਸਟਾਈਲ ਡਿਜ਼ਾਈਨ ਦੇ ਮੁਖੀ ਚਰਨਪ੍ਰੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ | ਇਸ ਪ੍ਰੋਗਰਾਮ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਕਾਰੋਬਾਰੀ ਜਾਗਰੂਕਤਾ ਤੇ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ ਸੀ | ਐੱਨ.ਐੱਸ.ਐੱਸ. ਅਧਿਆਪਕ ਕੋਆਰਡੀਨੇਟਰ ਪੰਕਜ ਤੇ ਜਸਨੀਤ ਕੌਰ ਨੇ ਸਕੂਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਪ੍ਰੋਗਰਾਮ ਦਾ ਤਾਲਮੇਲ ਕੀਤਾ | ਵਰਕਸ਼ਾਪ ਨੇ ਵਿਦਿਆਰਥੀਆਂ ਨੂੰ ਹੱਥ ਪੇਂਟਿੰਗ, ਕਢਾਈ ਅਤੇ ਕਰੋਸ਼ੀਆ 'ਚ ਵਿਹਾਰਕ ਸਿਖਲਾਈ ਪ੍ਰਦਾਨ ਕੀਤੀ | ਇਸ ਮੌਕੇ ਚਰਨਪ੍ਰੀਤ ਸਿੰਘ ਨੇ ਕਿਹਾ ਕਿ ਐੱਨ.ਐੱਸ.ਐੱਸ. ਦੇ ਅਜਿਹੇ ਯਤਨ ਭਵਿੱਖ ਵਿਚ ਵੀ ਜਾਰੀ ਰਹਿਣਗੇ, ਤਾਂ ਜੋ ਭਾਈਚਾਰਕ ਸ਼ਮੂਲੀਅਤ, ਹੁਨਰ ਵਿਕਾਸ ਅਤੇ ਯੁਵਾ ਸਸ਼ਕਤੀਕਰਨ ਦੇ ਉਦੇਸ਼ਾਂ ਨੂੰ ਸਾਕਾਰ ਕੀਤਾ ਜਾ ਸਕੇ ਅਤੇ ਯੂਨੀਵਰਸਿਟੀ ਅਤੇ ਸਥਾਨਕ ਭਾਈਚਾਰੇ ਵਿਚਕਾਰ ਸਬੰਧ ਹੋਰ ਮਜ਼ਬੂਤ ਕੀਤੇ ਜਾ ਸਕਣ |
ਪਿਛਲੀ ਖ਼ਬਰ ਸੈਨਿਕ ਇੰਸਟੀਚਿਊਟ 'ਚ ਬੇਸਿਕ ਕੰਪਿਊਟਰ ਕੋਰਸ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਹਸਪਤਾਲ 'ਚ ਵਿਸ਼ਵ ਹੀਅਰਿੰਗ ਦਿਵਸ ਮੌਕੇ ਵਿਸ਼ੇਸ਼ ਮੈਡੀਕਲ ਤੇ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।