05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਗੁਰਦੁਆਰਾ ਸ੍ਰੀ ਮੱਕਾ ਮਦੀਨਾ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 04-03-2026

ਮੁਕੇਰੀਆਂ, 3 ਮਾਰਚ (ਰਾਮਗੜ੍ਹੀਆ)-ਗੁਰਦੁਆਰਾ ਸ੍ਰੀ ਮੱਕਾ ਮਦੀਨਾ ਸਾਹਿਬ ਬਾਗੋਵਾਲ ਕਲੋਨੀ ਮੁਕੇਰੀਆਂ ਵਿਖੇ ਹੋਲੀ ਦੇ ਤਿਉਹਾਰ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਮੀਤ ਸਿੰਘ ਨੇ ਦੱਸਿਆ ਕਿ ਹੋਲੀ ਦੇ ਤਿਉਹਾਰ ਮਨਾਉਂਦੇ ਹੋਏ ਪਿਛਲੇ ਕੱਲ੍ਹ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਅੱਜ ਸਵੇਰੇ ਸੰਗਤਾਂ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਛੱਡਦੇ ਹੋਏ ਸ੍ਰੀ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ਉਪਰੰਤ ਰਾਗੀ ਢਾਡੀ ਸਿੰਘਾਂ ਵਲੋਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਸਾਬਕਾ ਸਰਪੰਚ ਮੁਖ਼ਤਿਆਰ ਸਿੰਘ, ਮਾਸਟਰ ਮਹਿੰਗਾ ਸਿੰਘ, ਬਲਵਿੰਦਰ ਸਿੰਘ, ਅਨੂਪ ਸਿੰਘ, ਅਮਨਦੀਪ, ਜਸਪਾਲ ਸਿੰਘ, ਸੰਤੋਖ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਬਲਬੀਰ ਸਿੰਘ, ਦਰਸ਼ਨ ਸਿੰਘ, ਸਰਵਣ ਸਿੰਘ, ਬਲਵੀਰ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ |

ਪਿਛਲੀ ਖ਼ਬਰ ਨਿਰਮਲ ਸਿੰਘ ਭੀਲੋਵਾਲ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦਸੂਹਾ ਵਿਖੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।