05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਦਸੂਹਾ ਵਿਖੇ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 22 ਨੂੰ- ਸੰਤ ਜਸਪਾਲ ਸਿੰਘ ਉੁਡਰਾ

ਅਜੀਤ ਡੈਸਕ 04-03-2026
ਦਸੂਹਾ, 3 ਮਾਰਚ (ਭੁੱਲਰ)-ਡੇਰਾ ਬਾਬਾ ਬੰਨਾ ਰਾਮ ਓਡਰਾ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ 22 ਮਾਰਚ ਨੂੰ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ 15 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ ਜਾਣਗੇ | ਇਸ ਸਬੰਧੀ ਡੇਰਾ ਬਾਬਾ ਬੰਨਾ ਰਾਮ ਓਡਰਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਸਪਾਲ ਸਿੰਘ ਓਡਰਾ ਨੇ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ 20 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ 21 ਮਾਰਚ ਰਾਤ ਨੂੰ ਰਾਤਰੀ ਦੀਵਾਨ ਸਜਾਏ ਜਾਣਗੇ ਅਤੇ 22 ਮਾਰਚ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਅਤੇ ਕਥਾ ਵਾਚਕ ਵੱਡੀ ਗਿਣਤੀ ਵਿਚ ਪਹੁੰਚਣਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਤੋਂ ਇਲਾਵਾ ਸਮਾਜਿਕ ਧਾਰਮਿਕ ਤੇ ਰਾਜਨੀਤਿਕ ਆਗੂ ਵੀ ਪਹੁੰਚਣਗੇ | ਉਨ੍ਹਾਂ ਦੱਸਿਆ ਕਿ ਹੁਣ ਤੱਕ ਸੰਗਤਾਂ ਦੇ ਸਹਿਯੋਗ ਨਾਲ ਲਗਪਗ 159 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ ਜਾ ਚੁੱਕੇ ਹਨ | ਇਸ ਮੌਕੇ ਜਸਵਿੰਦਰ ਸਿੰਘ ਬਿੱਟੂ ਉਡਰਾ, ਬਾਬੂ ਹਰਬੰਸ ਲਾਲ, ਜਰਨੈਲ ਸਿੰਘ, ਮੈਨੇਜਰ ਸੁਖਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਨਾਨਕ ਸਿੰਘ, ਸਮੀਰ ਜੱਸਲ, ਜਸਦੀਪ ਸਿੰਘ, ਸੁਰਿੰਦਰ ਸਿੰਘ, ਬਾਬਾ ਸੁਖਵਿੰਦਰ ਸਿੰਘ, ਕਰਨਦੀਪ ਸਿੰਘ, ਪਿ੍ੰਸ, ਬੀਬੀ ਮਨਜਿੰਦਰ ਕੌਰ, ਜਸਬੀਰ ਕੌਰ, ਤਜਿੰਦਰ ਕੌਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਗੱਗੜ ਵਿਖੇ ਹੋਲੇ-ਮਹੱਲੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਅਤੇ ਜਾਂਚ ਕੈਂਪ ਕੋਲੀਆਂ ਵਿਖੇ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।