05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਗੁਰਦੁਆਰਾ ਪੁਲਪੁਖ਼ਤਾ ਸਾਹਿਬ ਵਿਖੇ ਸਲਾਨਾ ਲੰਗਰ ਸ਼ੁਰੂ

ਅਜੀਤ ਡੈਸਕ 04-03-2026
ਟਾਂਡਾ ਉੜਮੁੜ, 3 ਮਾਰਚ (ਕੁਲਬੀਰ ਸਿੰਘ ਗੁਰਾਇਆ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਪੁਲਪੁਖ਼ਤਾ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਪਵਿੱਤਰ ਤਿਉਹਾਰ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਲੰਗਰ ਲਗਾਇਆ ਗਿਆ | ਹੈੱਡ ਗ੍ਰੰਥੀ ਗਿਆਨੀ ਜਗਦੀਪ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਹਜ਼ਾਰਾਂ ਸੰਗਤਾਂ ਨੇ ਲੰਗਰ ਦਾ ਪ੍ਰਸਾਦ ਛਕਿਆ | ਇਸ ਮੌਕੇ ਨੌਜਵਾਨਾਂ ਵਲੋਂ ਖ਼ਾਸ ਤੌਰ 'ਤੇ ਸੇਵਾ ਨਿਭਾਈ ਗਈ ਅਤੇ ਸਾਫ-ਸਫਾਈ ਦਾ ਵੀ ਪੂਰਾ ਧਿਆਨ ਰੱਖਿਆ ਗਿਆ | ਇਸ ਮੌਕੇ ਬਾਬਾ ਸੁੱਖਾਂ ਸਿੰਘ, ਜੋਗਾ ਸਿੰਘ, ਠੇਕੇਦਾਰ ਅਮਰੀਕ ਸਿੰਘ, ਸਰਪੰਚ ਲਾਹੋਰਾ ਸਿੰਘ, ਅਰਸ਼ਦੀਪ ਸਿੰਘ, ਗੁਰਜੀਤ ਸਿੰਘ ਬਾਜਵਾ, ਚਰਨਜੀਤ ਸਿੰਘ, ਜਗਮੋਹਨ ਸਿੰਘ, ਜੋਗਿੰਦਰ ਸਿੰਘ, ਦੀਦਾਰ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਜਰਨੈਲ ਸਿੰਘ, ਬਿਕਰਮਜੀਤ ਸਿੰਘ, ਅਰਜੁਨ ਸਿੰਘ, ਬਲਬੀਰ ਸਿੰਘ, ਹਰਭਜਨ ਸਿੰਘ, ਦਵਿੰਦਰ ਸਿੰਘ, ਤਰਲੋਕ ਸਿੰਘ, ਸਤਨਾਮ ਸਿੰਘ ਤੇ ਜਰਨੈਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਪੰਜਾਬੀ ਪ੍ਰਵਾਸੀਆਂ ਦੇ ਨਾਲ ਡਟ ਕੇ ਖੜ੍ਹੀ- ਕਰਮਜੀਤ ਕੌਰ ਅਗਲੀ ਖ਼ਬਰ ਐੱਸ. ਪੀ. ਐੱਨ. ਕਾਲਜ ਵਿਖੇ ਹੋਲੀ ਦੇ ਤਿਉਹਾਰ 'ਤੇ ਟਾਈ ਐਂਡ ਡਾਈ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।