05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ ਸਰਕਾਰ ਪੰਜਾਬੀ ਪ੍ਰਵਾਸੀਆਂ ਦੇ ਨਾਲ ਡਟ ਕੇ ਖੜ੍ਹੀ- ਕਰਮਜੀਤ ਕੌਰ

ਅਜੀਤ ਡੈਸਕ 04-03-2026
ਹੁਸ਼ਿਆਰਪੁਰ, 3 ਮਾਰਚ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਤੋਂ ਪੈਦਾ ਹੋਈ ਅੰਤਰਰਾਸ਼ਟਰੀ ਸਥਿਤੀ ਦੇ ਮੱਦੇਨਜ਼ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੱਧ ਏਸ਼ੀਆ ਅਤੇ ਮੱਧ ਪੂਰਬ ਵਿਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ | ਕਰਮਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹੈਲਪ ਲਾਈਨ ਨੰਬਰ 24 ਘੰਟੇ ਕੰਮ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਿੱਜੀ ਤੌਰ 'ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਪ੍ਰਭਾਵਿਤ ਪੰਜਾਬੀਆਂ ਦੀ ਜਲਦੀ ਅਤੇ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਰਹੇ ਹਨ | ਕਰਮਜੀਤ ਕੌਰ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਸੰਕਟ ਦੇ ਸਮੇਂ ਵਿਚ ਆਪਣੇ ਨਾਗਰਿਕਾਂ ਨੂੰ ਇਕੱਲੇ ਨਹੀਂ ਛੱਡੇਗੀ ਅਤੇ ਹਰ ਪੱਧਰ 'ਤੇ ਸਹਾਇਤਾ ਯਕੀਨੀ ਬਣਾਏਗੀ |
ਪਿਛਲੀ ਖ਼ਬਰ ਕੰਨ ਸਾਡੇ ਸਰੀਰ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਦੇਖਭਾਲ ਤੇ ਸਾਂਭ-ਸੰਭਾਲ ਬਹੁਤ ਜ਼ਰੂਰੀ- ਡਾ. ਰਾਜਵੰਤ ਕੌਰ ਅਗਲੀ ਖ਼ਬਰ ਗੁਰਦੁਆਰਾ ਪੁਲਪੁਖ਼ਤਾ ਸਾਹਿਬ ਵਿਖੇ ਸਲਾਨਾ ਲੰਗਰ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।