05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਕੰਨ ਸਾਡੇ ਸਰੀਰ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਦੇਖਭਾਲ ਤੇ ਸਾਂਭ-ਸੰਭਾਲ ਬਹੁਤ ਜ਼ਰੂਰੀ- ਡਾ. ਰਾਜਵੰਤ ਕੌਰ

ਅਜੀਤ ਡੈਸਕ 04-03-2026
ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਸ਼ਵ ਸੁਣਨ ਸ਼ਕਤੀ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸੁਣਨ ਸ਼ਕਤੀ ਸੰਬੰਧੀ ਬਿਮਾਰੀਆਂ ਤੋਂ ਬਚਾਅ ਅਤੇ ਸਮੇਂ ਸਿਰ ਇਲਾਜ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਚਾਰ ਪ੍ਰਕਾਰ ਦੇ ਜਾਗਰੂਕਤਾ ਪੈਂਫ਼ਲਿਟ ਜਾਰੀ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਈ.ਐਨ.ਟੀ ਮਾਹਿਰ ਡਾ. ਰਾਜਵੰਤ ਕੌਰ, ਡਾ. ਗਗਨਦੀਪ ਕੌਰ, ਅÏਡੀਓਲੋਜਿਸਟ ਡਾ. ਮਨੂ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ ਅਤੇ ਬੀ.ਈ.ਈ. ਰੋਹਿਤ ਸ਼ਰਮਾ ਵੀ ਹਾਜ਼ਰ ਸਨ | ਇਸ ਉਪਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਡਾ. ਨਵਜੋਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ, ਅਤੇ ਡਾ. ਨੇਹਾ ਪਾਲ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਈ.ਐੱਨ.ਟੀ. ਮਾਹਿਰ ਡਾ. ਰਾਜਵੰਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੰਨ ਸਾਡੇ ਸਰੀਰ ਦਾ ਬਹੁਤ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਅੰਗ ਹਨ | ਉਨ੍ਹਾਂ ਨੇ ਕਿਹਾ ਕਿ ਅਣਦੇਖੀ ਤੇ ਗ਼ਲਤ ਆਦਤਾਂ ਕਾਰਨ ਬਹੁਤ ਸਾਰੇ ਲੋਕ ਸੁਣਨ ਦੀ ਸਮੱਸਿਆ ਜਾਂ ਬੋਲ਼ੇਪਣ ਦਾ ਸ਼ਿਕਾਰ ਹੋ ਰਹੇ ਹਨ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਪੱਧਰ 'ਤੇ ਜਿੱਥੇ ਜਣੇਪੇ ਸਮੇਂ ਮਾਹਿਰ ਡਾਕਟਰ ਉਪਲਬਧ ਨਹੀਂ ਹੁੰਦਾ, ਉੱਥੇ ਨਵਜਾਤ ਬੱਚੇ ਦੀ ਸੁਣਨ ਸਮਰੱਥਾ ਦੀ ਪ੍ਰਾਰੰਭਿਕ ਜਾਂਚ ਕੌਲੀ ਜਾਂ ਚਮਚ ਖੜਕਾ ਕੇ ਕੀਤੀ ਜਾ ਸਕਦੀ ਹੈ | ਅੰਤ ਵਿਚ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਮੁਫ਼ਤ ਜਾਂਚ ਅਤੇ ਇਲਾਜ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਨਾਲ ਨਾਲ ਆਪਣੇ ਪਰਿਵਾਰ ਦੀ ਸੁਣਨ ਸਿਹਤ ਪ੍ਰਤੀ ਵੀ ਜਾਗਰੂਕ ਰਹਿਣ |
ਪਿਛਲੀ ਖ਼ਬਰ ਸਰਕਾਰੀ ਸਕੂਲ ਭੰੂਨੋਂ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਪੰਜਾਬੀ ਪ੍ਰਵਾਸੀਆਂ ਦੇ ਨਾਲ ਡਟ ਕੇ ਖੜ੍ਹੀ- ਕਰਮਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।