06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਰਕਾਰੀ ਸਕੂਲ ਭੰੂਨੋਂ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 04-03-2026
ਮਾਹਿਲਪੁਰ, 3 ਮਾਰਚ (ਰਜਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਭੂੰਨੋਂ ਵਿਖੇ ਸਕੂਲ ਇੰਚਾਰਜ ਕਰਮਜੀਤ ਕੌਰ ਸਹੋਤਾ ਦੀ ਅਗਵਾਈ ਹੇਠ ਸਕੂਲ ਸਟਾਫ਼, ਗ੍ਰਾਮ ਪੰਚਾਇਤ ਭੂੰਨੋਂ ਅਤੇ ਐੱਨ.ਆਰ.ਆਈ. ਐਜੂਕੇਸ਼ਨ ਸੁਸਾਇਟੀ ਭੂੰਨੋਂ ਦੇ ਸਹਿਯੋਗ ਨਾਲ ਸਾਲਾਨਾ ਇਨਾਮ ਵੰਡ ਸਮਾਗਮ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਸ਼ਮਾਲ ਹੋਏ ਵਿਧਾਇਕ ਡਾ.ਇਸ਼ਾਂਕ ਕੁਮਾਰ ਚੱਬੇਵਾਲ ਨੇ ਬੱਚਿਆਂ ਵਲੋਂ ਪੇਸ਼ ਕੀਤੀਆਂ ਗਤੀਵਿਧੀਆਂ, ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਕੂਲ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਸਮਾਗਮ ਦੀ ਸ਼ੁਰੂਆਤ ਧਾਰਮਿਕ ਗੀਤ ਤੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ਪੇਸ਼ ਕਰਨ ਉਪਰੰਤ ਕਰਮਜੀਤ ਕੌਰ ਸਹੋਤਾ ਅਤੇ ਸਕੂਲ ਸਟਾਫ਼ ਵਲੋਂ ਤਿਆਰ ਕਰਵਾਏ ਸੱਭਿਆਚਾਰ ਪ੍ਰੋਗਰਾਮ ਮਾਂਵਾਂ ਧੀਆਂ, ਚਿੜੀਆਂ ਕੋਰਿਓਗ੍ਰਾਫੀ, ਵਿਦਿਆਰਥਣ ਗੁਰਜੋਤ ਕੌਰ ਵਲੋਂ ਸੋਲੋ ਡਾਂਸ ਤੇ ਬੱਚਿਆਂ ਵਲੋਂ ਪੇਸ਼ ਕੀਤਾ ਗਿਆ ਗਿੱਧਾ ਪ੍ਰੋਗਰਾਮ ਦੀ ਸਭ ਤੋਂ ਵਧੀਆ ਪੇਸ਼ਕਾਰੀ ਰਹੀ | ਸਟੇਜ ਸਕੱਤਰ ਦੀ ਭੂਮਿਕਾ ਮਨਜੀਤ ਸਿੰਘ ਲੱਲੀਆ ਈ.ਟੀ.ਟੀ ਅਧਿਆਪਕ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਗੁਰਦੇਵ ਸਿੰਘ ਦਦਰਾਲ ਯੂ ਕੇ, ਸਰਵਣ ਸਿੰਘ ਮੰਡੇਰ ਯੂ ਕੇ, ਬਲਵੀਰ ਸਿੰਘ ਸਹੋਤਾ ਜਰਮਨ., ਅਮਰੀਕ ਸਿੰਘ ਕੈਨੇਡਾ.ਅਮਨਦੀਪ ਸਿੰਘ ਸਹੋਤਾ, ਦਲਜੀਤ ਸਿੰਘ ਸਰਪੰਚ, ਪਰਮਜੀਤ ਸਿੰਘ ਸਾਬਕਾ ਸਰਪੰਚ, ਕੈਪਟਨ ਰੇਸ਼ਮ ਚੰਦ, ਦਰਸ਼ਨ ਸਿੰਘ ਸਾਬਕਾ ਸਰਪੰਚ, ਗੋਪਾਲ ਕੁਮਾਰ, ਬਲਵੀਰ ਸਿੰਘ ਪੰਚ, ਕਰਨੈਲ ਸਿੰਘ ਨੰਬਰਦਾਰ, ਅਮਨਦੀਪ ਸਿੰਘ ਸਹੋਤਾ ਕੈਨੇਡਾ, ਜਗਤਾਰ ਸਿੰਘ ਬਾਹੋਵਾਲ, ਮਲਕੀਤ ਸਿੰਘ ਬੂੜੋ-ਬਾੜੀ, ਚਰਨਜੀਤ ਸਿੰਘ, ਰਵਿੰਦਰ ਸਿੰਘ ਨੌਨਾ, ਸੂਬੇਦਾਰ ਕਿਸ਼ਨ ਸਿੰਘ, ਅਸ਼ਨੀ ਕੁਮਾਰ, ਕੁਲਦੀਪ ਕੌਰ, ਪਰਵਿੰਦਰ ਕੌਰ,ਵੰਧਨਾ, ਭਾਵਨਾ, ਕੁਲਵਿੰਦਰ ਕੌਰ, ਆਸ਼ਾ ਰਾਣੀ, ਤਜਿੰਦਰ ਕੌਰ, ਸਤਨਾਮ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ 'ਜ਼ੀਰੋ ਡਿਸਕਿ੍ਮਿਨੇਸ਼ਨ ਡੇ' ਮਨਾਇਆ ਅਗਲੀ ਖ਼ਬਰ ਕੰਨ ਸਾਡੇ ਸਰੀਰ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਦੇਖਭਾਲ ਤੇ ਸਾਂਭ-ਸੰਭਾਲ ਬਹੁਤ ਜ਼ਰੂਰੀ- ਡਾ. ਰਾਜਵੰਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।