06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਜਿੰਪਾ ਵਲੋਂ ਗਲੀਆਂ 'ਚ ਟਾਈਲ ਲਗਾਉਣ ਦੇ ਕੰਮ ਦਾ ਉਦਘਾਟਨ

ਅਜੀਤ ਡੈਸਕ 04-03-2026
ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ-11 ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਉਨ੍ਹਾਂ 17 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਵਿਚ ਬਲਾਕ ਟਾਈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਪਹਿਲਕਦਮੀ ਦਾ ਉਦੇਸ਼ ਖੇਤਰ ਵਾਸੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸਥਾਨਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ | ਇਸ ਮੌਕੇ ਤੇ ਮੇਅਰ ਸੁਰਿੰਦਰ ਕੁਮਾਰ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਮੌਜੂਦ ਸਨ | ਵਾਰਡ ਦੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸਮਾਗਮ ਵਿਚ ਹਿੱਸਾ ਲੈ ਕੇ ਵਿਧਾਇਕ ਦੇ ਯਤਨਾਂ ਦੀ ਸ਼ਲਾਘਾ ਕੀਤੀ |
ਵਿਧਾਇਕ ਜਿੰਪਾ ਨੇ ਕਿਹਾ ਕਿ ਜਨਤਾ ਦੀ ਸਹੂਲਤ ਅਤੇ ਸਾਫ਼-ਸੁਥਰੇ ਵਾਤਾਵਰਨ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਗੁਰੂ ਨਾਨਕ ਬਿਰਧ ਆਸ਼ਰਮ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਡੇਰਾ ਸੰਤਪੁਰੀ ਠੱਕਰਵਾਲ ਵਿਖੇ ਹੋਲੇ ਮਹੱਲੇ ਮੌਕੇ ਮਹੱਲਾ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।