06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਮਿਸ ਇੰਡੀਆ ਐਸ਼ ਮਰਵਾਹਾ ਦਾ ਸਨਮਾਨ

ਅਜੀਤ ਡੈਸਕ 04-03-2026
ਹੁਸ਼ਿਆਰਪੁਰ, 3 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਵਿਖੇ ਹੋਏ ਇਕ ਸਨਮਾਨ ਸਮਾਰੋਹ ਦੌਰਾਨ ਫੈਸ਼ਪਿ੍ਜ਼ਮ ਮਿਸ ਇੰਡੀਆ ਦਾ ਖਿਤਾਬ ਜਿੱਤਣ ਵਾਲੀ ਐਸ਼ ਮਰਵਾਹਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਐਸ਼ ਮਰਵਾਹਾ ਨੂੰ ਉਸ ਦੀ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦਿਆਂ ਸਨਮਾਨਿਤ ਕੀਤਾ | ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਐਸ਼ ਮਰਵਾਹਾ ਦੀ ਇਹ ਕਾਮਯਾਬੀ ਆਤਮਵਿਸ਼ਵਾਸ, ਸਮਰਪਣ ਅਤੇ ਲਗਾਤਾਰ ਮਿਹਨਤ ਦੀ ਪ੍ਰੇਰਣਾਦਾਇਕ ਉਦਾਹਰਨ ਹੈ | ਉਸ ਨੇ ਆਪਣੇ ਯਤਨਾਂ ਨਾਲ ਨਾ ਕੇਵਲ ਆਪਣੇ ਪਰਿਵਾਰ ਅਤੇ ਖੇਤਰ ਦਾ ਨਾਂਅ ਰੌਸ਼ਨ ਕੀਤਾ ਹੈ, ਸਗੋਂ ਨੌਜਵਾਨਾਂ ਨੂੰ ਵੱਡੇ ਟੀਚੇ ਤੈਅ ਕਰਕੇ ਉਨ੍ਹਾਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਹੈ |
ਅਵਿਨਾਸ਼ ਰਾਏ ਖੰਨਾ ਨੇ ਵੀ ਐਸ਼ ਮਰਵਾਹਾ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵਿਦਿਆਰਥੀਆਂ ਦੇ ਨਾਲ-ਨਾਲ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਸੈਂਟਰਲ ਕੋਆਪ੍ਰੇਟਿਵ ਬੈਂਕ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਕਿਸਾਨ ਅੰਬ ਦੀ ਫ਼ਸਲ 'ਤੇ ਮੈਂਗੋ ਹੌਪਰ ਦੇ ਵਧਦੇ ਹਮਲੇ ਤੋਂ ਸਾਵਧਾਨ ਰਹਿਣ- ਡਾ. ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।