06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸੈਂਟਰਲ ਕੋਆਪ੍ਰੇਟਿਵ ਬੈਂਕ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅਜੀਤ ਡੈਸਕ 04-03-2026
ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਦੇ ਮੁੱਖ ਦਫ਼ਤਰ ਰੇਲਵੇ ਰੋਡ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਡੀ.ਡੀ.ਐੱਮ. ਨਬਾਰਡ ਰੱਜਤ ਛਾਬੜਾ ਨੇ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਜੁਆਇੰਟ ਲਾਇਬਿਲਟੀਜ਼ ਗਰੁੱਪ ਮੈਂਬਰਾਂ ਨੂੰ ਨਾਬਾਰਡ ਦੀਆਂ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੋ ਗ਼ਰੀਬੀ ਰੇਖਾਂ ਤੋਂ ਹੇਠਾਂ ਦੀਆਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਲਾਭ ਲੋੜਵੰਦਾਂ ਨੂੰ ਮਿਲਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਮੈਨੇਜਰ ਲਖਬੀਰ ਸਿੰਘ ਵਲੋਂ ਕੋਆਪ੍ਰੇਟਿਵ ਬੈਂਕ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਰਜ਼ਾ ਸਕੀਮਾਂ ਜਿਵੇਂ ਕਿ ਡੇਅਰੀ ਲੋਨ, ਗਉ ਲੋਨ, ਈ-ਰਿਕਸ਼ਾ ਲੋਨ, ਜੁਆਇੰਟ ਲਾਇਬਿਲਟੀਜ਼ ਗਰੁੱਪ ਸਕੀਮ, ਵਹੀਕਲ ਲੋਨ ਸਕੀਮ, ਪਰਸਨਲ ਲੋਨ ਸਕੀਮ, ਹਾਊਸ ਬਿਲਡਿੰਗ ਲੋਨ ਸਕੀਮ ਅਤੇ ਹੋਰ ਕਰਜ਼ਾ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪੰਜਾਬ ਗ੍ਰਾਮੀਣ ਬੈਂਕ ਦੇ ਅਧਿਕਾਰੀਆਂ ਵਲੋਂ ਵੀ ਘੱਟ ਵਿਆਜ਼ ਦਰਾਂ 'ਤੇ ਔਰਤਾਂ ਨੂੰ ਦਿੱਤੇ ਜਾ ਰਹੇ ਕਰਜਿਆਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਮਿਆਣੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਮਿਸ ਇੰਡੀਆ ਐਸ਼ ਮਰਵਾਹਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।