06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਮਿਆਣੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 04-03-2026
ਟਾਂਡਾ ਉੜਮੁੜ, 3 ਮਾਰਚ (ਭਗਵਾਨ ਸਿੰਘ ਸੈਣੀ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਮਿਆਣੀ ਵਿਖੇ ਚੱਲ ਰਹੀ 126 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸਾਲਾਨਾ ਲੜੀ ਦੇ ਭੋਗ ਪਾਏ ਗਏ | ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਾ ਮੁਕਤ ਸੂਬੇਦਾਰ ਪ੍ਰੀਤਮ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਜਥੇਦਾਰ ਰਣਧੀਰ ਸਿੰਘ ਖਡੀਆਲਾ ਸੈਣੀਆਂ ਨੇ 1 ਮਹੀਨਾ ਚੱਲੇ ਬਾਣੀ ਦੇ ਪ੍ਰਵਾਹ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿਚ ਪ੍ਰਸਿੱਧ ਕੀਰਤਨੀ ਜਥੇ ਵਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਆਈਆਂ ਹੋਈਆਂ ਪ੍ਰਮੁੱਖ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੂਬੇਦਾਰ ਪ੍ਰੀਤਮ ਸਿੰਘ ਅਤੇ ਅਹੁਦੇਦਾਰਾਂ ਵਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਗਿੱਲਜੀਆ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਸੁਖਵਿੰਦਰਜੀਤ ਸਿੰਘ ਗਿੱਲਜੀਆ ਵਲੋਂ ਸੰਗਤਾਂ ਦੀ ਹਾਜ਼ਰੀ ਵਿਚ, ਪ੍ਰਬੰਧਕ ਕਮੇਟੀ ਅਤੇ ਪੈਦਲ ਸੰਗ ਯਾਤਰਾ ਦੀ ਅਗਵਾਈ ਕਰਦੇ ਹੋਏ ਜਥੇਦਾਰ ਰਣਧੀਰ ਸਿੰਘ ਦੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਬਦੌਲਤ ਸ੍ਰੀ ਗੁਰੂ ਨਾਨਕ ਨਾਮ ਲੇਵੀ ਸੰਗਤਾਂ ਆਪਣਾ ਜੀਵਨ ਸਫਲ ਬਣਾਉਂਦੀਆ ਹਨ | ਇਹ ਪੈਦਲ ਸੰਗ ਯਾਤਰਾ ਦੁਆਬੇ ਦੀ ਸਭ ਤੋਂ ਵੱਡੀ ਧਾਰਮਿਕ ਯਾਤਰਾ ਹੈ ਜਿਸ ਵਿੱਚ ਇਲਾਕੇ ਦੀਆ ਸੰਗਤਾਂ ਹੀ ਨਹੀਂ, ਦੇਸ਼ ਵਿਦੇਸ਼ ਤੋਂ ਵੀ ਸੰਗਤਾਂ ਉਚੇਚੇ ਤੌਰ 'ਤੇ ਪਹੁੰਚਦੀਆ ਹਨ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ'' ਸਿਧਾਂਤ 'ਤੇ ਚੱਲ ਕੇ ਹੀ ਅਸੀਂ ਜੀਵਨ ਸਫਲ ਬਣਾ ਸਕਦੇ ਹਾਂ | ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਰਣਧੀਰ ਸਿੰਘ ਨੂੰ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਦੀਪ ਸਿੰਘ, ਭਾਈ ਸਰਬਜੀਤ ਸਿੰਘ, ਬੱਗਾ ਸਿੰਘ, ਤਰਸੇਮ ਸਿੰਘ, ਜਗਜੀਤ ਸਿੰਘ, ਕੈਪਟਨ ਹਰੀ ਸਿੰਘ, ਬਲਕਾਰ ਸਿੰਘ, ਨਰਿੰਦਰ ਪਾਲ ਸਿੰਘ, ਨਾਨਕ ਸਿੰਘ, ਨਿਸ਼ਾਨ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਯੂ.ਐਸ.ਏ, ਬਿਕਰਮਜੀਤ ਸਿੰਘ ਵਿੱਕੀ ਯੂ.ਐੱਸ.ਏ., ਨਰਿੰਦਰ ਸਿੰਘ, ਚਰਨਜੀਤ ਕੌਰ ਸਾਬਕਾ ਪੰਚ, ਰਾਜਵਿੰਦਰ ਕੌਰ, ਮਹਿੰਦਰ ਕੌਰ, ਸੇਵਾਦਾਰ ਜਸਪ੍ਰੀਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਭੂਸ਼ਾ ਵਿਚ ਨਵੇਂ ਸਾਊਾਡ ਸਿਸਟਮ ਦਾ ਉਦਘਾਟਨ ਅਗਲੀ ਖ਼ਬਰ ਸੈਂਟਰਲ ਕੋਆਪ੍ਰੇਟਿਵ ਬੈਂਕ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।