06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਕੇ. ਐੱਮ. ਐੱਸ. ਕਾਲਜ ਵਿਖੇ ਸਪੋਰਟਸ ਮੀਟ 5 ਤੋਂ- ਪਿ੍ੰਸੀਪਲ ਡਾ. ਸ਼ਬਨਮ ਕੌਰ

ਅਜੀਤ ਡੈਸਕ 04-03-2026
ਦਸੂਹਾ, 3 ਮਾਰਚ (ਭੁੱਲਰ)- ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਕੇ. ਐੱਮ. ਐੱਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣ, ਨੇਤਿ੍ਤਵ ਗੁਣਾਂ ਦਾ ਵਿਕਾਸ ਕਰਨ, ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਅਤੇ ਟੀਮ ਸਪਿਰਿਟ ਨੂੰ ਮਜ਼ਬੂਤ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 3 ਦਿਨਾਂ ਬਾਰ੍ਹਵੀਂ ਸਲਾਨਾ ਸਪੋਰਟਸ ਮੀਟ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹਨ ਅਤੇ ਇਸ ਤਰ੍ਹਾਂ ਦੇ ਆਯੋਜਨ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ | ਇਸ ਸਮਾਗਮ ਦਾ ਉਦਘਾਟਨ ਐਡਵੋਕੇਟ ਸਰਦਾਰ ਕਰਮਵੀਰ ਸਿੰਘ ਘੁੰਮਣ ਐੱਮ.ਐੱਲ.ਏ. ਦਸੂਹਾ ਵਲੋਂ 5 ਮਾਰਚ ਨੂੰ ਕੀਤਾ ਜਾਵੇਗਾ | ਕਾਲਜ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਦੱਸਿਆ ਕਿ ਸਪੋਰਟਸ ਮੀਟ ਦੇ ਤੀਸਰੇ ਅਤੇ ਆਖ਼ਰੀ ਦਿਨ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ, ਮੈਡਲ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਹੋਰ ਵੀ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਭਡਿਆਰਾਂ ਵਿਖੇ 41 ਲੱਖ ਦੀ ਲਾਗਤ ਨਾਲ ਪਾਈ ਜਾਵੇਗੀ ਪਾਈਪ ਲਾਈਨ- ਐਡ. ਘੁੰਮਣ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਭੂਸ਼ਾ ਵਿਚ ਨਵੇਂ ਸਾਊਾਡ ਸਿਸਟਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।