06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਦੋਸ਼ੀਆਂ ਦੀ ਗਿ੍ਫ਼ਤਾਰੀ ਤੱਕ ਮਿ੍ਤਕ ਦੇਹ ਦਾ ਸਸਕਾਰ ਨਾ ਕਰਨ ਦਾ ਐਲਾਨ

ਅਜੀਤ ਡੈਸਕ 04-03-2026
ਹੁਸ਼ਿਆਰਪੁਰ, 3 ਮਾਰਚ (ਹਰਪ੍ਰੀਤ ਕੌਰ)-ਕਰੀਬ 12 ਦਿਨ ਪਹਿਲਾਂ ਮੁਹੱਲਾ ਟਿੱਬਾ ਸਾਹਿਬ ਦੇ ਰਾਜੇਸ਼ ਕੁਮਾਰ ਨਾਮੀ ਵਿਅਕਤੀ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕੀਤੇ ਜਾਣ ਦਾ ਦੋਸ਼ ਲਗਾਉਂਦਿਆਂ ਮਿ੍ਤਕ ਦੇ ਪਰਿਵਾਰ ਨੇ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਸ਼ੁੱਕਰਵਾਰ ਤੱਕ ਗਿ੍ਫ਼ਤਾਰੀਆਂ ਨਾ ਕੀਤੀਆਂ ਗਈਆਂ ਤਾਂ ਸਨਿੱਚਰਵਾਰ ਨੂੰ ਮਿ੍ਤਕ ਦੇਹ ਲੈ ਕੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ਵਿਚ ਧਰਨਾ ਲਗਾਇਆ ਜਾਵੇਗਾ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੇਸ਼ ਕੁਮਾਰ ਦੇ ਭਰਾ ਰਵੀ ਕੁਮਾਰ, ਮਾਂ ਊਸ਼ਾ ਰਾਣੀ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਰਾਜੇਸ਼ ਕੁਮਾਰ ਦੀ ਮੌਤ ਨੂੰ ਗਲਤ ਦਿਸ਼ਾ ਵੱਲ ਲਿਜਾਇਆ ਜਾ ਰਿਹਾ ਹੈ ਜਦੋਂਕਿ ਉਸ ਦੀ ਮੌਤ ਲਈ ਵਿਅਕਤੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਜਦੋਂ ਤੱਕ ਮਿ੍ਤਕ ਦੇਹ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਅਸਲੀ ਦੋਸ਼ੀ ਗਿ੍ਫ਼ਤਾਰ ਨਹੀਂ ਹੁੰਦੇ | ਜ਼ਿਕਰਯੋਗ ਹੈ ਕਿ ਰਾਜੇਸ਼ ਕੁਮਾਰ ਦੀ ਲਾਸ਼ 18 ਫ਼ਰਵਰੀ ਨੂੰ ਬਿਜਲੀ ਮਹਿਕਮੇ ਦੀ ਫੁੱਟਬਾਲ ਗਰਾਊਾਡ ਵਿਚੋਂ ਬਰਾਮਦ ਹੋਈ ਸੀ | ਮਾਡਲ ਟਾਊਨ ਪੁਲਿਸ ਨੇ ਉਸ ਦੀ ਪਤਨੀ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਸੀ |
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦਾ ਮੈਥੇਮੈਟਿਕਸ ਉੁਲੰਪਿਆਡ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਰਸਤਾ ਬੰਦ ਕੀਤੇ ਜਾਣ ਨੂੰ ਲੈ ਕੇ ਲਗਾਇਆ ਧਰਨਾ ਖ਼ਤਮ, ਵਿਜੇ ਸਾਂਪਲਾ ਦੇ ਯਤਨਾਂ ਨਾਲ ਅੰਡਰ ਪਾਸ ਨੂੰ ਮਿਲੀ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।