07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਵਿਧਾਇਕ ਜਿੰਪਾ ਵਲੋਂ ਵਾਰਡ-8 'ਚ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ

ਅਜੀਤ ਡੈਸਕ 04-03-2026
ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ-8 ਵਿਚ 21 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤਰ ਦੇ ਵਿਕਾਸ ਅਤੇ ਜਨਤਾ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੈ | ਉਨ੍ਹਾਂ ਦੱਸਿਆ ਕਿ ਇਹਨਾਂ ਗਲੀਆਂ ਦੇ ਨਿਰਮਾਣ ਨਾਲ ਸਥਾਨਕ ਵਾਸੀਆਂ ਨੂੰ ਆਵਾਜਾਈ ਵਿਚ ਸੌਖ ਹੋਵੇਗੀ ਅਤੇ ਸਫ਼ਾਈ ਤੇ ਪਾਣੀ ਨਿਕਾਸੀ ਦੀ ਸਥਿਤੀ ਵੀ ਸੁਧਰੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਕੰਮਾਂ ਲਈ ਕਾਫੀ ਫ਼ੰਡ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਜਨਤਾ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ | ਇਸ ਮੌਕੇ ਕੁਲਵੰਤ ਸਿੰਘ, ਗੁਰਬਖ਼ਸ਼ ਕੌਰ, ਨਰਿੰਦਰ ਕੌਰ, ਜਸਵੀਰ ਕੌਰ, ਸੋਹਣ ਸਿੰਘ, ਸੰਦੀਪ ਸਿੰਘ, ਅਵਤਾਰ ਸਿੰਘ ਗਿੱਲ, ਪਰਮਜੀਤ ਸਿੰਘ ਅਤੇ ਰਸ਼ਪਾਲ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ | ਸਾਰਿਆਂ ਨੇ ਵਿਧਾਇਕ ਜਿੰਪਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲ ਖੇਤਰ ਦੇ ਵਿਕਾਸ 'ਚ ਅਹਿਮ ਯੋਗਦਾਨ ਪਾਵੇਗੀ |
ਪਿਛਲੀ ਖ਼ਬਰ ਅੱਗ ਲੱਗਣ ਨਾਲ ਲੱਕੜ ਦਾ ਖੋਖਾ ਹੋਇਆ ਸੜ ਕੇ ਸੁਆਹ ਅਗਲੀ ਖ਼ਬਰ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਵਲੋਂ ਇੰਦਰਜੀਤ ਕੌਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।