07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਆਰ. ਆਰ. ਐੱਮ. ਆਰਟੀਜ਼ਮ ਸਕੂਲ 'ਚ ਹੋਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 04-03-2026
ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਆਰ. ਆਰ. ਐੱਮ. ਆਰਟੀਜ਼ਮ ਥੈਰੇਪੀਯੁਟਿਕ ਸਕੂਲ ਦੇ ਬੱਚਿਆਂ ਨੇ ਰੰਗਾਂ ਦਾ ਤਿਉਹਾਰ ਹੋਲੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਨੂੰ ੂ ਰੰਗ ਬਿਰੰਗੀ ਸਜਾਵਟ, ਫੁੱਲਾਂ ਨਾਲ ਸਜਾਇਆ ਗਿਆ ਸੀ | ਸਮਾਗਮ ਦੀ ਸ਼ੁਰੂਆਤ ਗਣੇਸ਼ ਬੰਦਨਾ ਨਾਲ ਕੀਤੀ ਗਈ | ਇਸਦੇ ਉਪਰੰਤ ਬੱਚਿਆਂ ਨੇ ਹੋਲੀ ਦੇ ਪ੍ਰਸਿੱਧ ਗੀਤਾਂ 'ਤੇ ਡਾਂਸ ਪੇਸ਼ ਕੀਤਾ | ਬੱਚਿਆਂ ਦੇ ਚਿਹਰੇ ਦੀ ਮੁਸਕਾਨ ਨੇ ਪ੍ਰੋਗਰਾਮ ਦੀ ਸ਼ੋਭਾ ਹੋ ਵਧਾ ਦਿੱਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ ਸੰਗੀਤਾ ਮਿੱਤਲ ਨੇ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਦੇ ਪਿ੍ੰ. ਅਨਿਸ਼ਮਾ ਸ਼ਰਮਾ ਤੇ ਸਮੂਹ ਸਟਾਫ਼ ਨੂੰ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਤਿਉਹਾਰਾਂ ਦਾ ਉਤਸਵ ਕੇਵਲ ਆਨੰਦ ਦਾ ਮੌਕਾ ਨਹੀਂ ਹੁੰਦਾ ਬਲਕਿ ਇਹ ਇਕ ਤਰ੍ਹਾਂ ਦੀ ਥੈਰੇਪੀ ਵੀ ਹੈ ਜੋ ਬੱਚਿਆਂ ਦੇ ਸੰਪੂਰਨ ਵਿਕਾਸ ਅਤੇ ਭਾਵਨਾਤਮਕ ਇਲਾਜ 'ਚ ਸਹਾਇਕ ਹੁੰਦਾ ਹੈ | ਅਜਿਹੇ ਪ੍ਰੋਗਰਾਮਾਂ ਨਾਲ ਬੱਚਿਆਂ 'ਚ ਆਤਮ ਵਿਸ਼ਵਾਸ, ਸਮਾਜਿਕ ਭਾਗੀਦਾਰੀ ਅਤੇ ਸਕਾਰਾਤਮਿਕ ਸੋਚ ਦਾ ਵਿਕਾਸ ਹੁੰਦਾ ਹੈ | ਮਾਪਿਆਂ ਨੇ ਵੀ ਬੱਚਿਆਂ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਘਰ ਵਾਪਸੀ ਪਾਰਟੀ ਲਈ ਸ਼ੁਭ ਸੰਕੇਤ- ਆਗੂ ਅਗਲੀ ਖ਼ਬਰ ਸਿਹਤ ਵਿਭਾਗ ਨੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।