31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪ੍ਰਵੀਨ ਕੁਮਾਰ ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 08-03-2026
ਹੁਸ਼ਿਆਰਪੁਰ, 7 ਮਾਰਚ (ਨਰਿੰਦਰ ਸਿੰਘ ਬੱਡਲਾ)-ਖ਼ਾਲਸਾ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬੱਡੋਂ ਵਿਖੇ ਚੱਲ ਰਹੀ ਫੁੱਟਬਾਲ ਅਕੈਡਮੀ ਦੇ ਚੀਫ਼ ਕੋਚ ਦਾ ਚਾਰਜ ਸੰਭਾਲਿਆ | ਇਸ ਮੌਕੇ ਸਕੂਲ ਵਿਖੇ ਹੋਏ ਸਮਾਗਮ 'ਚ ਸਕੂਲ ਦੀ ਕਮੇਟੀ ਦੇ ਸਮੂਹ ਮੈਂਬਰਾਂ, ਇਲਾਕੇ ਦੇ ਖੇਡ ਪ੍ਰੇਮੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਗ ਲਿਆ | ਇਸ ਮੌਕੇ ਸਕੂਲ ਦੀ ਕਮੇਟੀ ਦੇ ਮੈਂਬਰ ਜ਼ੈਲਦਾਰ ਦਵਿੰਦਰ ਸਿੰਘ ਗਿੱਲ ਖੈਰੜ, ਖੇਡ ਪ੍ਰਮੋਟਰ ਕ੍ਰਿਸ਼ਨ ਚੰਦ ਭਨੋਟ, ਰਿਟਾ. ਪਿੰ੍ਰ. ਜਗਮੋਹਣ ਸਿੰਘ, ਪਿੰ੍ਰ. ਸੁਖਇੰਦਰ ਸਿੰਘ ਮਿਨਹਾਸ ਨੇ ਕੋਚ ਪ੍ਰਵੀਨ ਕੁਮਾਰ ਸਰਹਾਲਾ ਕਲਾਂ ਨੂੰ ਚੀਫ਼ ਕੋਚ ਦਾ ਚਾਰਜ ਸੌਂਪਿਆ | ਇਸ ਮੌਕੇ ਨਵ-ਨਿਯੁਕਤ ਚੀਫ਼ ਕੋਚ ਪ੍ਰਵੀਨ ਕੁਮਾਰ ਨੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ, ਹਰਵਿੰਦਰ ਸਿੰਘ ਬੀ. ਐੱਸ. ਐੱਫ. ਸੰਦੀਪ ਪਾਟਿਲ, ਤਰਲੋਚਨ ਸਿੰਘ, ਖੇਡ ਪ੍ਰਮੋਟਰ ਅਮਰੀਕ ਸਿੰਘ ਮੇਹਟੀਆਣਾ, ਲੈਕ. ਗੁਰਬੰਤ ਸਿੰਘ, ਨਵੀਨ ਕੁਮਾਰ, ਹਰਮੇਸ਼ ਕੁਮਾਰ ਬਿੱਲਾ ਸਰਹਾਲਾ ਕਲਾਂ, ਜਗਦੀਸ਼ ਸਿੰਘ ਆਦਿ ਸਮੇਤ ਖੇਡ ਪ੍ਰੇਮੀ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲਗੜ੍ਹ ਵਿਖੇ 21ਵਾਂ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਅੱਜ, ਪ੍ਰਬੰਧ ਮੁਕੰਮਲ ਅਗਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਖਡੂਰ ਸਾਹਿਬ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।