31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਕਾਬੂ

ਅਜੀਤ ਡੈਸਕ 08-03-2026
ਹੁਸ਼ਿਆਰਪੁਰ, 7 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰਕੇ 4 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਮੇਜਰ ਸਿੰਘ ਵਾਸੀ ਅਮਰਗੜ੍ਹ ਜ਼ਿਲ੍ਹਾ ਫ਼ਿਰੋਜ਼ਪੁਰ ਤੇ ਬਿੱਕਰ ਸਿੰਘ ਵਾਸੀ ਅਮਰਗੜ੍ਹ ਬਾੜੀਆਂ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਕਾਬੂ ਕਰਕੇ ਉਨ੍ਹਾਂ ਤੋਂ 42 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ | ਜਦਕਿ ਥਾਣਾ ਬੁੱਲੋ੍ਹਵਾਲ ਪੁਲਿਸ ਨੇ ਆਰਿਆਨ ਉਰਫ ਅਭੀ ਵਾਸੀ ਲੇਸ਼ੜੀਵਾਲ ਤੇ ਵਿਵੇਕ ਕੁਮਾਰ ਉਰਫ਼ ਬੀਨੂੰ ਵਾਸੀ ਗਾਜੀਪੁਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਏ ਹਨ |
ਪਿਛਲੀ ਖ਼ਬਰ ਕੱਲ੍ਹ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ 14 ਦੀ ਬਦਲਾਅ ਰੈਲੀ ਸੂਬੇ 'ਚ ਭਾਜਪਾ ਦੀ ਸਰਕਾਰ ਬਣਾਉਣ ਲਈ ਮੀਲ ਪੱਥਰ ਸਾਬਿਤ ਹੋਵੇਗੀ-ਬੀਬੀ ਜੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।