01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਅਣਪਛਾਤੇ ਪ੍ਰਵਾਸੀ ਦੀ ਟਰੇਨ ਦੀ ਲਪੇਟ 'ਚ ਆਉਣ ਕਰ ਕੇ ਮੌਤ

ਅਜੀਤ ਡੈਸਕ 08-03-2026
ਮੁਕੇਰੀਆਂ, 7 ਮਾਰਚ (ਰਾਮਗੜ੍ਹੀਆ)- ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ਮੁਕੇਰੀਆਂ ਰੇਲਵੇ ਚੌਕੀ ਦੇ ਇੰਚਾਰਜ ਏ.ਐਸ.ਆਈ. ਮਲਕੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਕੇਰੀਆਂ ਪਠਾਨਕੋਟ ਰੇਲਵੇ ਟਰੈਕ 'ਤੇ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਰੇਲਗੱਡੀ ਤੋਂ ਡਿੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਨਹੀਂ ਹੋ ਸਕੀ | ਲਾਸ਼ ਨੂੰ ਹਿਰਾਸਤ ਵਿੱਚ ਲੈ ਕੇ ਪਛਾਣ ਲਈ 72 ਘੰਟਿਆਂ ਲਈ ਮੁਕੇਰੀਆਂ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ | ਮਿ੍ਤਕ ਦੀ ਉਮਰ 30-32 ਸਾਲ ਜਾਪਦੀ ਹੈ ਅਤੇ ਉਸ ਨੇ ਹਰੇ ਰੰਗ ਦੀ ਕਮੀਜ਼ ਅਤੇ ਨੀਲੀ ਪੈਂਟ ਪਾਈ ਹੋਈ ਸੀ | ਮਿ੍ਤਕ ਦੀ ਪਛਾਣ ਹੋਣ ਤੋਂ ਬਾਅਦ, ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, ਮਾਮਲਾ ਦਰਜ ਅਗਲੀ ਖ਼ਬਰ ਦਾਤਰ ਦਾ ਵਾਰ ਕਰ ਕੇ ਸੋਨੇ ਦਾ ਬਰੈੱਸਲੇਟ ਖੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।