01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੁੱਖਲਿਆਣਾ ਦਾ 16ਵਾਂ ਕਿ੍ਕਟ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ

ਅਜੀਤ ਡੈਸਕ 08-03-2026
ਹੁਸ਼ਿਆਰਪੁਰ, 7 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਕਿ੍ਕੇਟ ਸਪੋਰਟਸ ਕਲੱਬ ਵੱਲੋਂ ਪਿੰਡ ਮੁੱਖਲਿਆਣਾ ਵਿਖੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਕਿ੍ਕਟ ਟੂਰਨਾਮੈਂਟ ਧੂਮ ਧੱੜਕੇ ਨਾਲ ਸ਼ੁਰੂ ਹੋਇਆ | ਇਸ ਮੌਕੇ ਭਾਈ ਮਨਦੀਪ ਸਿੰਘ ਮੁੱਖ ਗ੍ਰੰਥੀ ਵੱਲੋਂ ਅਰਦਾਸ ਕੀਤੀ ਗਈ ਅਤੇ ਟੂਰਨਾਮੈਂਟ ਦਾ ਉਦਘਾਟਨ ਬਾਬਾ ਜਸਵਿੰਦਰ ਸਿੰਘ ਮੁੱਖਲਿਆਣਾ, ਉਂਕਾਰ ਸਿੰਘ ਮੁੱਖਲਿਆਣਾ ਅਤੇ ਪਿੰਡ ਦੇ ਪਤਵੰਤਿਆਂ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਉਦਘਾਟਨੀ ਮੈਚ ਪਿੰਡ ਹਾਰਟਾ ਅਤੇ ਨੌਰੰਗਾਬਾਦ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ 'ਚ ਹਾਰਟਾ ਦੀ ਟੀਮ ਜੇਤੂ ਰਹੀ | ਇਸ ਮੌਕੇ ਕਲੱਬ ਪ੍ਰਧਾਨ ਤਰਨਜੀਤ ਸਿੰਘ ਪੰਜਾਬ ਪੁਲਿਸ ਨੇ ਦੱਸਿਆ ਕਿ ਟੂਰਨਾਮੈਂਟ ਫਾਈਨਲ ਵਾਲੇ ਦਿਨ ਪਿੰਡ ਦੇ ਪਤਵੰਤੇ ਸੱਜਣ ਅਤੇ ਗ੍ਰਾਮ ਪੰਚਾਇਤ ਵੱਲੋਂ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਜਸਵਿੰਦਰ ਸਿੰਘ, ਓਾਕਾਰ ਸਿੰਘ, ਕਲੱਬ ਜਸਵਿੰਦਰ ਸਿੰਘ ਜੇ.ਈ, ਰਮਨਦੀਪ ਸਿੰਘ ਗ੍ਰੀਸ, ਨਰੇਸ਼ ਕੁਮਾਰ, ਸਨੀ ਕੈਨੇਡਾ ਪੰਡੋਰੀ ਕੱਦ, ਸੁਖਦੇਵ ਸਿੰਘ ਪੰਡੋਰੀ ਕੱਦ, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ ਕੱਦ, ਸਰਪੰਚ ਉਂਕਾਰ ਸਿੰਘ, ਇੰਦਰਜੀਤ ਸਿੰਘ, ਮਨਦੀਪ ਸਿੰਘ ਹੈੱਡ ਗ੍ਰੰਥੀ, ਜਗੀ ਪੰਡੋਰੀ ਕੱਦ, ਗੁਰਪ੍ਰੀਤ ਸਿੰਘ ਗਰੀਸ ਤੋ ਇਲਾਵਾ ਵੱਡੀ ਗਿਣਤੀ ਚ ਖੇਡ ਪ੍ਰੇਮੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਬਾਦਲੀਆ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ ਅਗਲੀ ਖ਼ਬਰ ਮਾਹਿਲਪੁਰ ਵਿਖੇ ਕੌਮੀ ਮੀਤ ਪ੍ਰਧਾਨ ਬਣਨ 'ਤੇ ਖੇੜਾ ਅਤੇ ਭੀਲੋਵਾਲ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।