03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕਾਮਰਸ ਵਿਸ਼ੇ ਦੇ 245 ਲੈਕਚਰਾਰਾਂ ਨੂੰ ਰਿਵਰਟ ਕਰਨਾ ਵਿਭਾਗ ਦਾ ਧੱਕਾ-ਚੋਟਾਲਾ

ਅਜੀਤ ਡੈਸਕ 08-03-2026
ਹੁਸ਼ਿਆਰਪੁਰ, 7 ਮਾਰਚ (ਬਲਜਿੰਦਰਪਾਲ ਸਿੰਘ)-ਕਾਮਰਸ ਵਿਸ਼ੇ ਦੇ 245 ਲੈਕਚਰਾਰਾਂ ਨੂੰ ਸਿੱਖਿਆ ਵਿਭਾਗ ਵੱਲੋਂ ਰਿਵਰਟ ਕੀਤੇ ਜਾਣ 'ਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਚੌਟਾਲਾ ਨੇ ਨਿੰਦਿਆ ਕਰਦਿਆਂ ਕਿਹਾ ਕਿ ਇਸ ਧੱਕੇ ਨੂੰ ਕਿਸੇ ਵੀ ਹਾਲਤ 'ਚ ਸਹਿਣ ਨਹੀਂ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਕਿਹਾ ਕਿ 10-10 ਸਾਲ ਤੋਂ ਬਤੌਰ ਲੈਕਚਰਾਰ ਵਜੋਂ ਸੇਵਾਵਾਂ ਦੇ ਰਹੇ ਕਾਮਰਸ ਵਿਸ਼ੇ ਦੇ ਲੈਕਚਰਾਰਾਂ ਨੂੰ ਇਸ ਤਰ੍ਹਾਂ ਰਿਵਰਟ ਕਰਨਾ ਨਿਯਮਾਂ ਦੇ ਉਲਟ ਹੈ | ਉਨ੍ਹਾਂ ਕਿਹਾ ਕਿ ਰਿਵਰਟ ਕੀਤੇ ਜਾ ਰਹੇ ਲੈਕਚਰਾਰਾਂ ਨੂੰ ਹਰ ਹਾਲਤ ਵਿਚ ਇਨਸਾਫ਼ ਦਿਵਾਇਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਲਗਾਤਾਰ ਧੋਖਾ ਕੀਤਾ ਜਾ ਰਿਹਾ ਹੈ | ਮੀਟਿੰਗਾਂ ਦਾ ਸਮਾਂ ਦੇ ਕੇ ਸਰਕਾਰ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡੀ. ਏ. ਦਾ 16 ਫ਼ੀਸਦੀ ਬਕਾਇਆ ਵੀ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਕੀਤੇ ਜਾਣ ਵਾਲੇ ਘਿਰਾਓ ਲਈ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਵਿਚ ਭਾਰੀ
ਪਿਛਲੀ ਖ਼ਬਰ ਸੁਖਬੀਰ ਦਾ ਵੱਡੇ ਕਾਫ਼ਲੇ ਨਾਲ ਸਵਾਗਤ ਕਰਾਂਗੇ-ਹੁਸੈਨਪੁਰ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।