03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਟਾਂਡਾ ਇਲਾਕੇ ਦੇ ਹੋਮਿਓਪੈਥਿਕ ਦੇ ਮਾਹਿਰ ਡਾਕਟਰ ਦਲਜੀਤ ਸਿੰਘ ਨਹੀਂ ਰਹੇ, ਅੰਤਿਮ ਸੰਸਕਾਰ ਅੱਜ

ਅਜੀਤ ਡੈਸਕ 08-03-2026
ਟਾਂਡਾ ਉੜਮੁੜ, 7 ਮਾਰਚ (ਭਗਵਾਨ ਸਿੰਘ ਸੈਣੀ)- ਟਾਂਡਾ ਇਲਾਕੇ ਦੇ ਪ੍ਰਸਿੱਧ ਹੋਮੋਪੈਥਿਕ ਡਾਕਟਰ ਦਲਜੀਤ ਸਿੰਘ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਜਿਸ ਨਾਲ ਟਾਂਡਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਵਿਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ | ਡਾਕਟਰ ਦਲਜੀਤ ਸਿੰਘ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਕਰ ਰਹੇ ਸਨ ਅਤੇ ਆਪਣੇ ਨਰਮ ਸੁਭਾਉ ਅਤੇ ਸੇਵਾ ਭਾਵ ਕਾਰਨ ਲੋਕਾਂ ਵਿਚ ਕਾਫ਼ੀ ਪ੍ਰਸਿੱਧ ਸਨ | ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਮਰੀਜ਼ਾਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਅਤੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 8 ਮਾਰਚ ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਦਾਰਾਪੁਰ ਸ਼ਮਸ਼ਾਨ ਘਾਟ ਵਿਖੇ ਹੋਵੇਗਾ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਿਚ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਕੈਬਿਨੇਟ ਮੰਤਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਜਸਵੀਰ ਸਿੰਘ, ਕੌਮੀ ਜਨਰਲ ਸਕੱਤਰ ਅਰਵਿੰਦਰ ਸਿੰਘ ਰਸੂਲਪੁਰ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਮਨਜੀਤ ਸਿੰਘ ਦਸੂਹਾ, ਰਜਿੰਦਰ ਸਿੰਘ ਮਾਰਸ਼ਲ ਮੈਂਬਰ ਜ਼ਿਲ੍ਹਾ ਪਰਿਸ਼ਦ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸੇਠੀ, ਡਾਕਟਰ ਨਰਿੰਦਰ ਸਿੰਘ, ਡਾਕਟਰ ਕੇਵਲ ਸਿੰਘ, ਨਿਰਮਲ ਸਿੰਘ ਨਾਇਬ ਤਹਿਸੀਲਦਾਰ, ਹਰਿਕਰਮ ਸਿੰਘ ਰੰਧਾਵਾ ਤਹਿਸੀਲਦਾਰ, ਪੰਕਜ ਕੁਮਾਰ ਜੀ.ਐਮ.ਏ ਬੀ ਸ਼ੂਗਰ ਮਿਲ, ਤਹਿਸੀਲਦਾਰ ਪਵਨ ਕੁਮਾਰ, ਡਾ. ਜੇ.ਕੇ ਨਾਗਰਥ, ਡਾ. ਭੀਸ਼ਮ ਦੱਤ, ਸੁਖਵਿੰਦਰ ਸਿੰਘ ਮੂਨਕ, ਗੁਰਸੇਵਕ ਮਾਰਸ਼ਲ, ਪ੍ਰਵੀਨ ਖੰਨਾ, ਡਾਕਟਰ ਨਵੀਨ ਚਿਤਕਾਰਾ ਜਲੰਧਰ ਡਾਕਟਰ ਐੱਚ ਐੱਸ ਮਾਨ ਮਾਨ ਸਕੈਨਿੰਗ ਜਲੰਧਰ, ਹਰਦੀਪ ਖੁੱਡਾ, ਮਾਸਟਰ ਹਰਦੀਪ, ਪ੍ਰੋਫੈਸਰ ਨਵਦੀਪ ਸਿੰਘ, ਜਗਜੀਵਨ ਸਿੰਘ ਜੱਗੀ ਐਮ.ਸੀ., ਬਾਬਾ ਕੁਲਦੀਪ ਸਿੰਘ, ਬਾਬਾ ਹਰਪ੍ਰੀਤ ਸਿੰਘ ਟਾਹਲੀ ਸਾਹਿਬ, ਜਸਪ੍ਰੀਤ ਸਿੰਘ ਸੈਣੀ ਹਰਸੀ ਪਿੰਡ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਐਸ.ਸੀ.ਬੀ.ਸੀ ਵੈੱਲਫੇਅਰ ਫੈਡਰੇਸ਼ਨ ਵਲੋਂ ਪਿ੍ੰ: ਧਰਮਿੰਦਰ ਸਿੰਘ ਜ਼ਿਲ੍ਹਾ ਚੀਫ਼ ਐਡਵਾਈਜ਼ਰ ਨਿਯੁਕਤ ਅਗਲੀ ਖ਼ਬਰ ਮੋਗਾ ਵਿਖੇ ਭਾਜਪਾ ਦੀ ਰੈਲੀ ਵਿਚ ਹਲਕਾ ਦਸੂਹਾ ਤੋਂ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਜਾਣਗੇ- ਸੁਸ਼ੀਲ ਪਿੰਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।