04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਐਸ.ਸੀ.ਬੀ.ਸੀ ਵੈੱਲਫੇਅਰ ਫੈਡਰੇਸ਼ਨ ਵਲੋਂ ਪਿ੍ੰ: ਧਰਮਿੰਦਰ ਸਿੰਘ ਜ਼ਿਲ੍ਹਾ ਚੀਫ਼ ਐਡਵਾਈਜ਼ਰ ਨਿਯੁਕਤ

ਅਜੀਤ ਡੈਸਕ 08-03-2026
ਹੁਸ਼ਿਆਰਪੁਰ, 7 ਮਾਰਚ (ਨਰਿੰਦਰ ਸਿੰਘ ਬੱਡਲਾ)-ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ.ਸੀ.ਬੀ.ਸੀ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵੱਲੋਂ ਪਿ੍ੰ: ਧਰਮਿੰਦਰ ਸਿੰਘ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਚੀਫ਼ ਐਡਵਾਈਜ਼ਰ ਨਿਯੁਕਤ ਕੀਤਾ ਗਿਆ | ਇਸ ਮੌਕੇ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ ਨੇ ਪਿ੍ੰ: ਧਰਮਿੰਦਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਜਥੇਬੰਦੀ ਹਮੇਸ਼ਾ ਤਨ ਦੇਹੀ ਨਾਲ ਕੰਮ ਕਰਨ ਵਾਲਿਆਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਢੁਕਵਾਂ ਮਾਣ ਵੀ ਦਿੰਦੀ ਹੈ | ਇਸ ਮੌਕੇ ਨਵੇਂ ਚੁਣੇ ਗਏ ਜ਼ਿਲ੍ਹਾ ਚੀਫ਼ ਐਡਵਾਈਜ਼ਰ ਪਿ੍ੰ: ਧਰਮਿੰਦਰ ਸਿੰਘ ਨੇ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ | ਇਸ ਮੌਕੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ, ਸੂਬਾ ਵਾਈਸ ਚੇਅਰਮੈਨ ਬਲਰਾਜ ਕੁਮਾਰ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ, ਪਿ੍ੰ. ਧਰਮਿੰਦਰ ਸਿੰਘ, ਪਿ੍ੰ. ਰਣਜੀਤ ਸਿੰਘ, ਪਿ੍ੰ.ਰਾਮ ਆਸਰਾ, ਲੈਕਚਰਾਰ ਸਤਨਾਮ ਸਿੰਘ, ਲੈਕਚਰਾਰ ਕੁਲਵਿੰਦਰ ਸਿੰਘ, ਲੈਕਚਰਾਰ ਸੁਖਦੇਵ ਸਿੰਘ,ਪਿ੍ੰ. ਸੁਰਿੰਦਰ ਸਿੰਘ, ਅਮਰਜੀਤ ਸਿੰਘ, ਹਰਮੇਸ਼ ਲਾਲ, ਹੈੱਡਮਾਸਟਰ ਰਣਬੀਰ ਸਿੰਘ, ਗੁਲਜ਼ਾਰੀ ਲਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਚ.ਪੀ.ਵੀ. ਵੈਕਸੀਨ ਦੀ ਸੀ.ਐਚ.ਸੀ. ਬੀਣੇਵਾਲ ਤੋਂ ਕੀਤੀ ਸ਼ੁਰੂਆਤ ਅਗਲੀ ਖ਼ਬਰ ਟਾਂਡਾ ਇਲਾਕੇ ਦੇ ਹੋਮਿਓਪੈਥਿਕ ਦੇ ਮਾਹਿਰ ਡਾਕਟਰ ਦਲਜੀਤ ਸਿੰਘ ਨਹੀਂ ਰਹੇ, ਅੰਤਿਮ ਸੰਸਕਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।