04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18-ਜਿੰਪਾ

ਅਜੀਤ ਡੈਸਕ 08-03-2026
ਹੁਸ਼ਿਆਰਪੁਰ, 7 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿਚ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੇ ਨਿਰਮਾਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ | ਇਸ ਮੌਕੇ 'ਤੇ ਉਨ੍ਹਾਂ ਐਲਾਨ ਕੀਤਾ ਕਿ ਲਗਭਗ 18.50 ਲੱਖ ਰੁਪਏ ਦੀ ਲਾਗਤ ਵਾਲਾ ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਵਿਚ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਬੁੱਤ ਸਥਾਪਿਤ ਕੀਤਾ ਜਾਵੇਗਾ | ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੀ ਸਿਰਜਣਾ ਰਾਹੀਂ ਦੇਸ਼ ਵਿਚ ਸਮਾਨਤਾ, ਨਿਆਂ ਅਤੇ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖੀ | ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਮਹਾਨ ਸ਼ਖ਼ਸੀਅਤਾਂ ਦੀ ਯਾਦ ਨੂੰ ਸਨਮਾਨਿਤ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੁਲਵਿੰਦਰ ਸਿੰਘ ਹੁੰਦਲ, ਗੰਗਾ ਪ੍ਰਸਾਦ, ਕੌਂਸਲਰ ਹਰਪਾਲ ਸਿੰਘ ਪਾਲਾ, ਡਾ. ਰਤਨ ਚੰਦ, ਰਾਮ ਕੁਮਾਰ ਐਡਵੋਕੇਟ, ਰਾਮ ਦਿਆਲ, ਰੌਸ਼ਨ, ਰਮੇਸ਼ ਲਾਲ, ਰਣਜੀਤ ਰਾਣਾ ਨੰਬਰਦਾਰ , ਸੁੱਚਾ ਸਿੰਘ, ਬਲਵਿੰਦਰ ਰਾਜ ਵਿਰਦੀ, ਪ੍ਰਦੀਪ ਕੁਮਾਰ ਦੀਪਾ, ਸੁਨੀਲ ਕੁਮਾਰ ਮੱਖਣ, ਸਰੂਪਾ ਵਿਰਦੀ, ਗੁਰਪ੍ਰੀਤ ਅਤੇ ਜਸਪਾਲ ਸਿੰਘ ਸਮੇਤ ਹੋਰ ਮੁਹੱਲਾ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਪ੍ਰੀਖਿਆ ਦੇ ਨਤੀਜੇ ਜਾਰੀ ਕਰਨ ਸੰਬੰਧੀ ਸਮਾਗਮ ਅਗਲੀ ਖ਼ਬਰ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲੱਗਣ ਵਿਖੇ ਲੜਕੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ- ਐਡਵੋਕੇਟ ਵਿਜੈ ਬੱਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।