11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਖ਼ਾਲਸਾ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 29-03-2026
ਗੜ੍ਹਦੀਵਾਲਾ, 28 ਮਾਰਚ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਦੀ ਪ੍ਰੇਰਨਾ ਅਤੇ ਪਿ੍ੰ. ਅਰਵਿੰਦਰ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸਕੂਲ ਦੀ ਪਹਿਲੀ ਤੋਂ ਗਿਆਰ੍ਹਵੀਂ ਕਲਾਸ ਦੇ ਸਾਲਾਨਾ ਪ੍ਰੀਖਿਆ ਵਿਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਵਿਖੇ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦੀ ਲਈ ਗਈ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਕਲਾਸ ਵਾਈਜ਼ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਯਾਦਗਾਰੀ ਚਿੰਨ੍ਹ ਦਿੱਤੇ ਗਏ | ਇਸ ਮੌਕੇ ਪਿ੍ੰ. ਗਿੱਲ ਨੇ ਬੱਚਿਆਂ ਦੇ ਉਜਲੇ ਭਵਿੱਖ ਦੀ ਕਾਮਨਾ ਕਰਦਿਆਂ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਸਮਾਗਮ ਵਿਚ ਸਟੇਜ ਸਕੱਤਰ ਦੀ ਡਿਊਟੀ ਮੈਡਮ ਨਰਿੰਦਰ ਕੌਰ ਨੇ ਨਿਭਾਈ | ਇਸ ਮੌਕੇ ਵਾਈਸ ਪਿ੍ੰਸੀਪਲ ਇੰਦਰਵੀਰ ਕੌਰ, ਲੈਕ. ਬਲਕਾਰ ਸਿੰਘ, ਧਾਰਮਿਕ ਅਧਿਆਪਕ ਹਰਪਾਲ ਸਿੰਘ, ਮੈਡਮ ਪਰਮਜੀਤ ਕੌਰ, ਮੈਡਮ ਰਣਵੀਰ ਕੌਰ, ਮੈਡਮ ਮਨਜਿੰਦਰ ਕੌਰ, ਮੈਡਮ ਰਣਜੀਤ ਕੌਰ, ਸੰਦੀਪ ਸਿੰਘ ਢੱਟ, ਸਨ੍ਹੀ ਸ਼ਰਮਾ, ਸਪਿੰਦਰਜੀਤ ਕੌਰ, ਗਗਨਦੀਪ, ਅਜੀਤ ਸਿੰਘ, ਮਨਜੀਤ ਕੌਰ, ਹਰਵਿੰਦਰ ਸਿੰਘ ਬਾਹਲਾ, ਮਨਪ੍ਰੀਤ ਕੌਰ ਮਿਰਜ਼ਾਪੁਰ, ਜਸਵਿੰਦਰ ਕੌਰ, ਸੰਦੀਪ ਕੌਰ, ਚਰਨਜੀਤ ਕੌਰ, ਸ਼ਰਨਜੀਤ ਕੌਰ, ਪਰਮਿੰਦਰ ਕੌਰ, ਪੂਜਾ ਚਿੱਪੜਾ, ਰਾਧਿਕਾ, ਸੋਨੀਆ, ਨਵਜੋਤ ਕੌਰ, ਮੈਡਮ ਰੀਨਾ ਆਦਿ ਸਮੇਤ ਸਕੂਲ ਦਾ ਸਮੂਹ ਸਟਾਫ਼, ਬੱਚਿਆਂ ਦੇ ਮਾਪੇ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਨਤੀਜੇ 'ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜੀਏਟ ਸਕੂਲ ਚੱਬੇਵਾਲ ਦੇ ਸਾਲਾਨਾ ਨਤੀਜਿਆਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।