11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਅਮਰੀਕ ਹਮਰਾਜ ਤੇ ਜਸਵਿੰਦਰ ਸਿੰਘ ਜੱਸੀ ਦਾ ਸਨਮਾਨ ਅੱਜ

ਅਜੀਤ ਡੈਸਕ 29-03-2026
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਦੋਆਬਾ ਸਾਹਿੱਤ ਸਭਾ ਗੜ੍ਹਸ਼ੰਕਰ ਵੱਲੋਂ ਸਾਲਾਨਾ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ 29 ਮਾਰਚ ਦਿਨ ਐਤਵਾਰ ਨੂੰ ਸਵੇਰੇ 10 ਵਜੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਨਮਾਨ ਸਮਾਰੋਹ ਵਿਚ ਸ਼ਾਇਰ ਤੇ ਗੀਤਕਾਰ ਅਮਰੀਕ ਹਮਰਾਜ਼ ਦਾ ਮੇਜਰ ਸਿੰਘ ਮੌਜੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ, ਲੈਕਚਰਾਰ ਜਸਵਿੰਦਰ ਸਿੰਘ ਜੱਸੀ ਦਾ ਪਿ੍ੰਸੀਪਲ ਸੁਜਾਨ ਸਿੰਘ ਯਾਦਗਾਰੀ ਪੁਰਸਕਾਰ ਨਾਲ ਸਨਮਾਨ, ਗੁਰਦੀਪ ਸਿੰਘ ਸੈਣੀ ਦਾ ਉਸਤਾਦ ਉਲਫ਼ਤ ਬਾਜਵਾ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਤੇ ਸਰਵਣ ਸਿੱਧੂ ਦਾ ਉਤਸ਼ਾਹਿਤ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਕੀਤਾ ਜਾਵੇਗਾ | ਸਮਾਗਮ ਦੌਰਾਨ ਸਨਮਾਨ ਸਮਾਰੋਹ ਤੋਂ ਇਲਾਵਾ ਵੱਖ-ਵੱਖ ਕਵੀਆਂ ਵੱਲੋਂ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਸਮਾਗਮ ਦੀ ਪ੍ਰਧਾਨਗੀ ਪ੍ਰੋਫੈਸਰ ਸੰਧੂ ਵਰਿਆਣਵੀਂ ਜਨਰਲ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਪਿ੍ੰਸੀਪਲ ਬਿੱਕਰ ਸਿੰਘ ਪ੍ਰਧਾਨ ਦੋਆਬਾ ਸਾਹਿੱਤ ਸਭਾ, ਰੇਸ਼ਮ ਚਿੱਤਰਕਾਰ ਪ੍ਰਧਾਨ ਦਰਪਣ ਸਾਹਿੱਤ ਸਭਾ ਸੈਲਾ ਖ਼ੁਰਦ ਅਤੇ ਡਾ. ਅਮਨਦੀਪ ਹੀਰਾ ਪਿੰ੍ਰਸੀਪਲ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵੱਲੋਂ ਕੀਤੀ ਜਾਵੇਗੀ |
ਪਿਛਲੀ ਖ਼ਬਰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ 15ਵਾਂ ਐਥਲੈਟਿਕਸ ਤੇ ਸਪੋਰਟਸ ਮੇਲਾ ਕਰਵਾਇਆ ਅਗਲੀ ਖ਼ਬਰ ਨਾਰੂ ਨੰਗਲ ਸਕੂਲ 'ਚ ਮੈਗਾ ਪੀ.ਟੀ.ਐਮ. ਦੌਰਾਨ ਜਮਾਤਾਂ ਦੇ ਨਤੀਜਿਆਂ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।