ਚੌਲਾਂਗ, 30 ਮਾਰਚ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਜੌੜਾ ਵਿਖੇ ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਵਲੋਂ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ ਤੋੜ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਰਪੰਚ ਮਨਪ੍ਰੀਤ ਸਿੰਘ ਗੋਲਡੀ ਨਰਵਾਲ ਨੇ ਦੱਸਿਆ ਕਿ ਸਾਡੀ ਪੰਚਾਇਤ ਵਲੋਂ ਲਗਾਤਾਰ ਪਿੰਡ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਅਣਪਛਾਤੇ ਵਿਅਕਤੀਆਂ ਵਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਤੋੜਨਾ ਬਿਮਾਰ ਮਾਨਸਿਕਤਾ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਿੰਡ ਵਿਚ ਨੀਂਹ ਪੱਥਰ ਤੋੜਿਆ ਗਿਆ ਸੀ | ਜਦਕਿ ਨੰਗਲ ਫ਼ਰੀਦ ਵੀ ਇਕ ਨੀਂਹ ਪੱਥਰ ਤੋੜਿਆ ਗਿਆ ਸੀ | ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਗੋਲਡੀ ਨਰਵਾਲ, ਪੰਚ ਜਸਵੀਰ ਸਿੰਘ, ਪੰਚ ਸੁਰਿੰਦਰ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਬੁੱਧ ਸਿੰਘ ਤੋਂ ਬਾਅਦ ਕੁਲਬੀਰ ਸਿੰਘ, ਗਿਆਨ ਸਿੰਘ, ਬਿੱਟੂ ਜੋੜਾ, ਗੁਰਪ੍ਰੀਤ ਸਿੰਘ ਗੋਪੀ, ਅਤੇ ਹੋਰਨਾਂ ਪਿੰਡ ਵਾਸੀਆਂ ਨੇ ਉੱਚ ਅਧਿਕਾਰੀਆਂ ਤੋਂ ਅਣਪਛਾਤੇ ਵਿਅਕਤੀਆਂ ਵਲੋਂ ਦਿਨ ਦਿਹਾੜੇ ਨੀਂਹ ਪੱਥਰ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ |
ਜੌੜਾ ਵਿਖੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਨੂੰ ਅਣਪਛਾਤੇ ਵਿਅਕਤੀ ਨੇ ਤੋੜਿਆ
ਅਜੀਤ ਡੈਸਕ
31-03-2026