15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅੰਮਿ੍ਤ ਧਾਰਾ ਪ੍ਰਗਟ ਦਿਵਸ ਸਮਾਗਮਾਂ ਲਈ ਪ੍ਰਬੰਧਕ ਕਮੇਟੀ ਵਲੋਂ ਵਿੱਤ ਮੰਤਰੀ ਚੀਮਾ ਨੂੰ ਸੱਦਾ ਪੱਤਰ

ਅਜੀਤ ਡੈਸਕ 11-04-2026
ਗੜ੍ਹਸ਼ੰਕਰ, 10 ਅਪ੍ਰੈਲ (ਧਾਲੀਵਾਲ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਅੰਮਿ੍ਤ-ਕੁੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਅੰਮਿ੍ਤ-ਧਾਰਾ ਪ੍ਰਗਟ ਦਿਵਸ ਮੌਕੇ ਕਰਵਾਏ ਜਾ ਰਹੇ ਚਾਰ ਦਿਨਾਂ ਸਮਾਗਮ ਦੀਆਂ ਤਿਆਰੀਆਂ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ | ਇਸ ਸਬੰਧੀ ਪ੍ਰਬੰਧਕ ਕਮੇਟੀ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ ਅਤੇ 4 ਦਿਨਾਂ ਸਮਾਗਮਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸ੍ਰੀ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਰਸ਼ਪਾਲ ਰਾਜੂ ਡਾਇਰੈਕਟਰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਪੰਜਾਬ, ਮੁਖ ਕੈਸ਼ੀਅਰ ਸੰਤ ਕਰਮ ਚੰਦ ਵਲੋਂ ਵਿੱਤ ਮੰਤਰੀ ਨੂੰ ਸੱਦਾ ਪੱਤਰ ਦਿੱਤਾ ਗਿਆ | ਇਸ ਮੌਕੇ ਸੰਤ ਸੁਰਿੰਦਰ ਦਾਸ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ 11 ਅਪ੍ਰੈਲ ਨੂੰ ਮਹਾਤਮਾ ਜੋਤੀ ਰਾਓ ਫੂਲੇ ਦਾ ਜਨਮ ਦਿਨ, 12-13 ਨੂੰ ਅੰਮਿ੍ਤ ਧਾਰਾ ਪ੍ਰਗਟ ਦਿਵਸ ਅਤੇ 13 ਅਪ੍ਰੈਲ ਨੂੰ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਸੰਗਤਾਂ ਵਲੋਂ ਸਮਾਗਮ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਸਮਾਗਮ ਸਫਲਤਾਪੂਰਵਕ ਹੋਣਗੇ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੱਦਾ ਪੱਤਰ ਪ੍ਰਾਪਤ ਕਰਦਿਆਂ ਕਮੇਟੀ ਨੂੰ ਦੱਸਿਆ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸ ਅਸਥਾਨਾਂ ਵਿਖੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਕਾਰਜ ਜਾਰੀ ਹਨ | ਉਨ੍ਹਾਂ ਕਿਹਾ ਕਿ ਸ੍ਰੀ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਇਆ ਜਾਵੇਗਾ |
ਪਿਛਲੀ ਖ਼ਬਰ ਸੇਵਾਮੁਕਤ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਹੁਸ਼ਿਆਰਪੁਰ ਦੇ ਜੰਮਪਲ ਅਮਰਿੰਦਰ ਸਿੰਘ ਪੰਚਕੁਲਾ 'ਚ ਡੀ. ਸੀ. ਪੀ. ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।