06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਤਲਵਾੜਾ (ਦਸੂਹਾ) 'ਚ ਕਾਂਗਰਸ ਪਾਰਟੀ ਦੇ ਨਾਂਅ 'ਤੇ ਖੋਲ੍ਹੇ ਨਿੱਜੀ ਦਫ਼ਤਰ ਦਾ ਪਾਰਟੀ ਨਾਲ ਕੋਈ ਸਬੰਧ ਨਹੀਂ- ਐਡ: ਗਿਲਜੀਆਂ

ਅਜੀਤ ਡੈਸਕ 12-04-2026
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਤਲਵਾੜਾ (ਦਸੂਹਾ) 'ਚ ਕਾਂਗਰਸ ਪਾਰਟੀ ਦੇ ਨਾਮ 'ਤੇ ਇਕ ਨਿੱਜੀ ਦਫ਼ਤਰ ਖੋਲਿ੍ਹਆ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਚੰਡੀਗੜ੍ਹ ਵਲੋਂ ਕਾਂਗਰਸ ਪਾਰਟੀ ਦੇ ਨਾਮ 'ਤੇ ਇਸ ਤਰ੍ਹਾਂ ਦੇ ਕਿਸੇ ਵੀ ਦਫ਼ਤਰ ਨੂੰ ਖੋਲ੍ਹਣ ਲਈ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ | ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਦਫ਼ਤਰ ਕਿਸੇ ਵਿਅਕਤੀ ਦਾ ਨਿੱਜੀ ਦਫ਼ਤਰ ਹੋ ਸਕਦਾ ਹੈ ਪਰ ਇਸ ਦਾ ਪਾਰਟੀ ਸੰਗਠਨ ਨਾਲ ਕੋਈ ਵੀ ਸਬੰਧ ਨਹੀਂ ਹੈ | ਉਨ੍ਹਾਂ ਕਿਹਾ ਕਿ ਉਕਤ ਦਫ਼ਤਰ ਨੂੰ ਖੋਲ੍ਹਣ ਵਾਲੇ ਵਿਅਕਤੀ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਨਾਲ ਕੋਈ ਸਬੰਧ ਨਹੀਂ ਹੈ | ਉਨ੍ਹਾਂ ਕਿਹਾ ਕਿ ਪੀ.ਪੀ.ਸੀ.ਸੀ. ਨੇ ਵੀ ਪੁਸ਼ਟੀ ਕੀਤੀ ਹੈ ਕਿ ਉਕਤ ਵਿਅਕਤੀ ਕੋਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਵੀ ਨਹੀਂ ਹੈ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦਾ ਵਰਤਾਰਾ ਪਹਿਲਾਂ ਵੀ ਹਲਕ ਸ਼ਾਮਚੁਰਾਸੀ 'ਚ ਸਾਹਮਣੇ ਆ ਚੁੱਕਾ ਹੈ, ਜਿਸ ਸਬੰਧੀ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ | ਇਸ ਤੋਂ ਇਲਾਵਾ ਇਹ ਵੀ ਕਾਂਗਰਸ ਪਾਰਟੀ ਦੇ ਧਿਆਨ ਵਿਚ ਆਇਆ ਹੈ ਕਿ ਇਕ ਮੀਟਿੰਗ ਦੌਰਾਨ ਇਕ ਆਗੂ ਵਲੋਂ ਹਲਕਾ ਸ਼ਾਮਚੁਰਾਸੀ 'ਚ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਦੀ ਪੁਸ਼ਟੀ ਕਰਨ ਦਾ ਦਾਅਵਾ ਕੀਤਾ ਗਿਆ, ਜੋ ਕਿ ਪੂਰੀ ਤਰ੍ਹਾਂ ਬੇਬੁਨਿਆਦ ਤੇ ਗਲਤ ਹੈ | ਪਾਰਟੀ ਹਾਈਕਮਾਂਡ ਵਲੋਂ ਇਸ ਸਬੰਧੀ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਨੂੰ ਪਾਰਟੀ ਵਲੋਂ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਪਿਛਲੀ ਖ਼ਬਰ ਪਿੰਡ ਰਾਮਪੁਰ ਸੈਣੀਆਂ ਵਿਖੇ ਗਲੀ ਸੜੀ ਲਾਸ਼ ਮਿਲੀ ਅਗਲੀ ਖ਼ਬਰ ਐਡ: ਘੁੰਮਣ ਵਲੋਂ ਐਡਵੋਕੇਟ ਡਾ. ਰਜਨੀ ਨੰਦਾ ਨੂੰ ਬਾਰ ਕੌਂਸਲ ਪੰਜਾਬ ਤੇ ਹਰਿਆਣਾ ਦਾ ਮੈਂਬਰ ਬਣਨ 'ਤੇ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।