07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪਿੰਡ ਰਾਮਪੁਰ ਸੈਣੀਆਂ ਵਿਖੇ ਗਲੀ ਸੜੀ ਲਾਸ਼ ਮਿਲੀ

ਅਜੀਤ ਡੈਸਕ 12-04-2026
ਮਾਹਿਲਪੁਰ, 11 ਅਪ੍ਰੈਲ (ਰਜਿੰਦਰ ਸਿੰਘ)-ਮਾਹਿਲਪੁਰ ਨਾਲ ਲੱਗਦੇ ਪਿੰਡ ਰਾਮਪੁਰ ਸੈਣੀਆ ਵਿਖੇ 1 ਵਿਅਕਤੀ ਦੀ ਗਲੀ-ਸੜੀ ਲਾਸ਼ ਮਿਲਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਰਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਰਾਮਪੁਰ ਤੋਂ ਕਿਸੇ ਵਿਅਕਤੀ ਤੋਂ ਪਤਾ ਲੱਗਾ ਕਿ ਉਨ੍ਹਾਂ ਦੇ ਪਿੰਡ ਗੁਰਦੁਆਰੇ ਦੇ ਪਿੱਛੇ 1 ਅਧਖੜ ਵਿਅਕਤੀ ਦੀ ਲਾਸ਼ ਪਈ ਹੈ | ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਪੁਲਿਸ ਪਾਰਟੀ ਸਮੇਤ ਜਾ ਕੇ ਵੇਖਿਆ ਤਾਂ ਲਾਸ਼ 'ਚ ਕੀੜੇ ਚੱਲ ਰਹੇ ਸਨ ਤੇ ਅੰਦਾਜ਼ਨ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਇਹ ਲਾਸ਼ ਪਈ ਹੈ | ਉਨ੍ਹਾਂ ਦੱਸਿਆ ਕਿ ਲਾਸ਼ ਦੀ ਕੋਈ ਪਹਿਚਾਣ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਗੜ੍ਹਸ਼ੰਕਰ ਮੋਰਚਰੀ 'ਚ ਰੱਖਿਆ ਜਾਵੇਗਾ ਤੇ ਪੁਲਿਸ ਵਲੋਂ ਇਸ ਸਬੰਧੀ ਡੰੂਘਾਈ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ |
ਪਿਛਲੀ ਖ਼ਬਰ ਦਸਮੇਸ਼ ਸਮਾਜ ਸੇਵਕ ਸੁਸਾਇਟੀ ਮਸੀਤੀ ਦੀ ਇਕੱਤਰਤਾ ਹੋਈ ਅਗਲੀ ਖ਼ਬਰ ਤਲਵਾੜਾ (ਦਸੂਹਾ) 'ਚ ਕਾਂਗਰਸ ਪਾਰਟੀ ਦੇ ਨਾਂਅ 'ਤੇ ਖੋਲ੍ਹੇ ਨਿੱਜੀ ਦਫ਼ਤਰ ਦਾ ਪਾਰਟੀ ਨਾਲ ਕੋਈ ਸਬੰਧ ਨਹੀਂ- ਐਡ: ਗਿਲਜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।