07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਰਾਈਟ ਸਮਾਈਲ ਕਲੀਨਿਕ ਵਲੋਂ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਅਜੀਤ ਡੈਸਕ 12-04-2026
ਦਸੂਹਾ, 11 ਅਪ੍ਰੈਲ (ਭੁੱਲਰ)- ਬਰਾਈਟ ਸਮਾਈਲ ਵਲੋਂ ਡਾਕਟਰ ਨਵਤਿੰਦਰਪ੍ਰੀਤ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਬੋਦਲ ਵਿਖੇ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਕੈਂਪ ਦਾ ਉਦਘਾਟਨ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਬਾਬਾ ਤੇਜਾ ਸਿੰਘ ਖੁੱਡਾ ਮੁੱਖ ਸੇਵਾਦਾਰ ਡੇਰਾ ਗੁਰੂਸਰ ਟਕਸਾਲ ਖੁੱਡਾ ਤੇ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਡਾਕਟਰ ਨਵਤਿੰਦਰਪ੍ਰੀਤ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਡਾਕਟਰ ਅੰਮਿ੍ਤ ਪਾਲ ਸਿੰਘ ਤੇ ਹੋਰ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੇ ਦੰਦਾਂ ਦਾ ਮੁਆਇਨਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਡਾਕਟਰ ਨਵਤਿੰਦਰ ਪ੍ਰੀਤ ਕੌਰ ਨੇ ਮਰੀਜ਼ਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਵੀ ਜਾਗਰੂਕ ਕੀਤਾ | ਉਨ੍ਹਾਂ ਦੱਸਿਆ ਕਿ ਲਗਭਗ ਹਰ 6 ਮਹੀਨੇ ਬਾਅਦ ਉਨ੍ਹਾਂ ਨੂੰ ਆਪਣੇ ਦੰਦਾਂ ਦਾ ਚੈੱਕਅੱਪ ਕਰਵਾਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਦੇ ਦੰਦਾਂ ਦੀ ਦੇਖ-ਭਾਲ ਕਰਨ ਲਈ ਉਨ੍ਹਾਂ ਨੂੰ ਟਾਫ਼ੀਆਂ, ਚਾਕਲੇਟ ਤੇ ਹੋਰ ਅਜਿਹੀਆਂ ਚੀਜ਼ਾਂ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਿਨ੍ਹਾਂ ਦਾ ਬੱਚਿਆਂ ਦੇ ਦੰਦਾਂ 'ਤੇ ਸਿੱਧਾ ਅਸਰ ਪੈਂਦਾ ਹੋਵੇ | ਉਨ੍ਹਾਂ ਦਿਨ ਵਿਚ ਸਵੇਰੇ ਤੇ ਸ਼ਾਮ ਦੋ ਸਮੇਂ ਦੰਦਾਂ ਨੂੰ ਬੁਰਸ਼ ਨਾਲ ਸਾਫ਼ ਕਰਨ ਦੀ ਸਲਾਹ ਦਿੱਤੀ | ਇਸ ਮੌਕੇ ਰਾਜ ਗੁਰਸ਼ਰਨ ਸਿੰਘ ਬਲੱਗਣ, ਮਨਦੀਪ ਸਿੰਘ ਢੀਂਡਸਾ, ਗੁਰ ਬਿਕਰਮ ਸਿੰਘ ਬਾਜਵਾ, ਇੰਸਪੈਕਟਰ ਸੋਢੀ ਸਿੰਘ, ਬਾਬਾ ਲਸ਼ਕਰ ਸਿੰਘ, ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ, ਮਹੰਤ ਸੌਦਾਗਰ ਸਿੰਘ, ਐਡਵੋਕੇਟ ਰਮਨਪ੍ਰੀਤ ਸਿੰਘ ਰਿਆਤ, ਨਰਿੰਦਰ ਪਾਲ ਸਿੰਘ ਭਾਟੀਆ, ਮਹੰਤ ਸੌਦਾਗਰ ਸਿੰਘ, ਜਸਵੰਤ ਸਿੰਘ ਕਾਹਲੋਂ, ਬਲਵਿੰਦਰ ਸਿੰਘ ਬੋਦਲ, ਸਰਤਾਜ ਸਿੰਘ ਬਸਰਾਵਾਂ, ਨਰਿੰਦਰ ਪਾਲ ਸਿੰਘ ਭਾਟੀਆ, ਰਜਵਿੰਦਰ ਸਿੰਘ ਰਾਜਾ, ਹਰ ਫ਼ਕਿਰਨ ਕੌਰ ਰਿੱਕੀ ਬੋਦਲ, ਨਿਰਮਲਜੀਤ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਤਰਲੋਕ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਧਾਮੀ ਵਲੋਂ ਬੀ.ਸੀ. ਵਿੰਗ ਅਕਾਲੀ ਦਲ ਦੇ ਨਵ-ਨਿਯੁਕਤ ਜਨਰਲ ਸਕੱਤਰ ਮਹਿੰਦੀਪੁਰ ਦਾ ਸਨਮਾਨ ਅਗਲੀ ਖ਼ਬਰ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ- ਰਸੂਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।