07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਧਾਮੀ ਵਲੋਂ ਬੀ.ਸੀ. ਵਿੰਗ ਅਕਾਲੀ ਦਲ ਦੇ ਨਵ-ਨਿਯੁਕਤ ਜਨਰਲ ਸਕੱਤਰ ਮਹਿੰਦੀਪੁਰ ਦਾ ਸਨਮਾਨ

ਅਜੀਤ ਡੈਸਕ 12-04-2026
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ.ਸੀ. ਵਿੰਗ (ਪੰਜਾਬ) ਦੇ ਨਵ-ਨਿਯੁਕਤ ਜਨਰਲ ਸਕੱਤਰ ਭੁਪਿੰਦਰ ਸਿੰਘ ਮਹਿੰਦੀਪੁਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸ.ਧਾਮੀ ਨੇ ਕਿਹਾ ਕਿ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਨਿਸ਼ਕਾਮ ਸੇਵਾਵਾਂ ਅਤੇ ਮਿਹਨਤ ਸਦਕਾ ਹੀ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਉਮੀਦ ਜਿਤਾਈ ਕਿ ਮਹਿੰਦੀਪੁਰ ਪੱਛੜੀਆਂ ਸ਼੍ਰੇਣੀਆਂ ਨੂੰ ਪਾਰਟੀ ਨਾਲ ਜੋੜਨ ਅਤੇ ਪੰਥਕ ਹਿੱਤਾਂ ਦੀ ਰਾਖੀ ਲਈ ਦਿਨ-ਰਾਤ ਇਕ ਕਰਨਗੇ | ਭੁਪਿੰਦਰ ਸਿੰਘ ਮਹਿੰਦੀਪੁਰ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਤੇ ਸ: ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਕਰਨਜੋਤ ਸਿੰਘ ਨੇ 8ਵੀਂ ਦੇ ਨਤੀਜੇ 'ਚ ਮੈਰਿਟ ਸੂਚੀ 'ਚ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਬਰਾਈਟ ਸਮਾਈਲ ਕਲੀਨਿਕ ਵਲੋਂ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।