08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮਦਰ ਟਰੇਸਾ ਪਬਲਿਕ ਸਕੂਲ ਸਰਹਾਲਾ ਖ਼ੁਰਦ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 12-04-2026
ਮਾਹਿਲਪੁਰ, 11 ਅਪ੍ਰੈਲ (ਰਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਦੇ ਨਤੀਜੇ 'ਚ ਮਦਰ ਟਰੇਸਾ ਪਬਲਿਕ ਸਕੂਲ ਸਰਹਾਲਾ ਖ਼ੁਰਦ ਦਾ ਸਮੁੱਚਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਸਕੂਲ ਦੇ ਐਮ.ਡੀ. ਬਲਵਿੰਦਰ ਕੁਮਾਰ ਅਤੇ ਪਿ੍ੰ. ਕਸ਼ਮੀਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਹਰਲੀਨ ਕੌਰ ਨੇ 95.8 ਫ਼ੀਸਦੀ ਅੰਕ ਸਕੂਲ 'ਚੋਂ ਪਹਿਲਾ, ਨਾਜਮੀਨ ਮਲਿਕ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇੇ ਦੂਜਾ ਅਤੇ ਰੀਆ ਮਹਿਮੀ ਤੇ ਗੁਰਜੀਤ ਕੌਰ ਨੇ 94.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਪ੍ਰਾਪਤ ਕਰਕੇ ਸਕੂਲ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਦੀ ਸਖ਼ਤ ਮਿਹਨਤ , ਸਕੂਲ ਦੇ ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਦਿੱਤਾ |
ਪਿਛਲੀ ਖ਼ਬਰ ਸੁੰਦਰ ਕਲਸ਼ ਯਾਤਰਾ ਦੌਰਾਨ ਨਸ਼ਾ ਮੁਕਤੀ ਤੇ ਨਾਰੀ ਸਸ਼ਕਤੀਕਰਨ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਨੌਸ਼ਹਿਰਾ ਪੱਤਣ ਦੀ ਵਿਦਿਆਰਥਣ ਨੇ ਸਟੇਟ ਮੈਰਿਟ 'ਚ 16ਵਾਂ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।