08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ 'ਇੰਟਰਨੈਸ਼ਨਲ ਪੈੱਟ ਡੇ' ਮਨਾਇਆ

ਅਜੀਤ ਡੈਸਕ 12-04-2026
ਦਸੂਹਾ, 11 ਅਪ੍ਰੈਲ (ਕੌਸ਼ਲ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਵਿਕਸਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ | ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ 'ਇੰਟਰਨੈਸ਼ਨਲ ਪੈੱਟ ਡੇ' ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਜਾਨਵਰਾਂ ਪ੍ਰਤੀ ਪਿਆਰ, ਜ਼ਿੰਮੇਵਾਰੀ ਅਤੇ ਦਇਆ ਦੀ ਭਾਵਨਾ ਪੈਦਾ ਕਰਨਾ ਸੀ | ਇਸ ਤਰ੍ਹਾਂ ਦੇ ਪ੍ਰੋਗਰਾਮ ਨਾ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ 'ਤੇ ਮਜ਼ਬੂਤ ਬਣਾਉਂਦੇ ਹਨ, ਸਗੋਂ ਭਾਵਨਾਤਮਕ ਤੌਰ ਉੱਤੇ ਵੀ ਉਨ੍ਹਾਂ ਨੂੰ ਮਜ਼ਬੂਤ ਕਰਦੇ ਹਨ | ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਆਪਣੇ ਪੈੱਟਸ ਨਾਲ ਸਮਾਂ ਬਿਤਾਉਣ ਦਾ ਮੌਕਾ ਦਿੱਤਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਪੈੱਟ ਮਾਲਕ ਬਣਨ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨਾਲ ਮਿਲ ਕੇ ਆਪਣੇ ਪੈੱਟਸ ਨਾਲ 'ਰੈਂਪ ਵਾਕ' ਵੀ ਕੀਤਾ | ਇਸ ਖ਼ਾਸ ਮੌਕੇ 'ਤੇ ਸਕੂਲ ਦੀ ਪਿ੍ੰਸੀਪਲ ਅੰਜੂ ਧਵਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਜਾਨਵਰਾਂ ਪ੍ਰਤੀ ਸੰਵੇਦਨਸ਼ੀਲ ਬਣਾਉਂਦੇ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਸਮਝਣ ਵਿਚ ਮਦਦ ਕਰਦੇ ਹਨ | ਪੈੱਟਸ ਸਾਡੀ ਜ਼ਿੰਦਗੀ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਸਾਨੂੰ ਉਨ੍ਹਾਂ ਨਾਲ ਪਿਆਰ ਕਰਨਾ ਚਾਹੀਦਾ ਹੈ | ਇਸ ਮੌਕੇ 'ਤੇ ਵਾਸ਼ਲ ਐਜੂਕੇਸ਼ਨ ਦੇ ਪ੍ਰਧਾਨ ਕੇ.ਕੇ. ਵਾਸ਼ਲ, ਚੇਅਰਮੈਨ ਸੰਜੀਵ ਕੁਮਾਰ ਵਾਸ਼ਲ, ਵਾਈਸ ਪੈ੍ਰਜ਼ੀਡੈਂਟ ਈਨਾ ਵਾਸ਼ਲ, ਸੀ.ਈ.ਓ. ਰਾਘਵ ਵਾਸ਼ਲ ਅਤੇ ਡਾਇਰੈਕਟਰ ਅਦਿਤੀ ਵਾਸ਼ਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਵਿਚ ਜ਼ਿੰਮੇਵਾਰੀ ਅਤੇ ਅਨੁਸ਼ਾਸਨ ਵਰਗੀਆਂ ਕਦਰਾਂ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਨੇ ਇਹ ਵੀ ਕਿਹਾ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ, ਸਗੋਂ ਵਿਦਿਆਰਥੀਆਂ ਦੀ ਸਰਵਾਂਗੀਣ ਵਿਅਕਤਿਤਵ ਵਿਕਾਸ 'ਤੇ ਵੀ ਧਿਆਨ ਦਿੱਤਾ ਜਾਂਦਾ ਹੈ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਪੁਲ ਪੁਖ਼ਤਾ ਸਾਹਿਬ ਵਿਖੇ 14 ਅਪ੍ਰੈਲ ਨੂੰ ਮਨਾਇਆ ਜਾਵੇਗਾ ਵਿਸਾਖੀ ਦਾ ਪਾਵਨ ਦਿਹਾੜਾ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਈਕੋ ਕਲੱਬ ਨੇ 'ਵਰਲਡ ਵਾਟਰ ਡੇ' ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।