12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪਿੰਡ ਧਨੋਆ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਅਜੀਤ ਡੈਸਕ 13-04-2026
ਐਮਾਂ ਮਾਂਗਟ, 12 ਅਪ੍ਰੈਲ (ਗੁਰਾਇਆ)-ਵਿਸਾਖੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਪਿੰਡ ਧਨੋਆ ਵਿਖੇ ਸੈਣੀ ਲਾਇਬਰੇਰੀ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਕੈਂਪ ਵਿਚ ਅੱਖਾਂ ਦੇ ਸਪੈਸ਼ਲਿਸਟਾਂ ਡਾਕਟਰ ਸਿਧਾਰਥ ਗੋਤਮ ਅਤੇ ਅਰਜਨ ਗੋਤਮ ਵਿਸ਼ੇਸ਼ ਤੌਰ 'ਤੇ ਪਹੁੰਚੇ ਜਿਨ੍ਹਾਂ ਨੇ ਕਰੀਬ 200 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਤੇ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਮੁਫ਼ਤ ਵਿਚ ਦਿੱਤੀਆਂ ਗਈਆਂ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਅਰਜਨ ਗੋਤਮ, ਡਾਕਟਰ ਸਿਧਾਰਥ ਗੋਤਮ ਨੇ ਦੱਸਿਆ ਕਿ ਅੱਖਾਂ ਦੀਆਂ ਬਿਮਾਰੀਆਂ ਨੂੰ ਲੱਗਣ ਤੋਂ ਪਹਿਲਾਂ ਹੀ ਮਰੀਜ਼ਾਂ ਨੂੰ ਆਪਣੀਆਂ ਅੱਖਾਂ ਦਾ ਸਮੇਂ-ਸਮੇਂ 'ਤੇ ਚੈੱਕਅਪ ਕਰਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਅੱਖਾਂ ਦੀਆਂ ਬਿਮਾਰੀਆਂ ਤੋਂ ਪਹਿਲਾਂ ਹੀ ਛੁਟਕਾਰਾ ਪਾਇਆ ਜਾ ਸਕੇ ਕਿਉਂਕਿ ਕਈ ਲੋਕ ਅੱਖਾਂ ਦੀ ਉਦੋਂ ਹੀ ਜਾਂਚ ਕਰਾਉਂਦੇ ਹਨ ਜਦੋਂ ਕਿ ਅੱਖਾਂ ਵਿਚ ਕੋਈ ਨੁਕਸ ਬਹੁਤ ਜ਼ਿਆਦਾ ਵੱਧ ਜਾਂਦਾ ਹੈ ਅਤੇ ਫੇਰ ਹੀ ਅੱਖਾਂ ਦਾ ਚੈੱਕਅਪ ਕਰਕੇ ਇਲਾਜ ਕੀਤਾ ਜਾਂਦਾ ਹੈ, ਜੇਕਰ ਸਮੇਂ ਅਨੁਸਾਰ ਪਹਿਲਾਂ ਹੀ ਅੱਖਾਂ ਨੂੰ ਸਮੇਂ ਸਮੇਂ ਤੇ ਚੈੱਕ ਕਰਾਇਆ ਜਾ ਸਕੇ ਤਾਂ ਅੱਖਾਂ ਵਿਚ ਹੋਣ ਵਾਲੀਆਂ ਬਿਮਾਰੀਆਂ ਤੋਂ ਪਹਿਲਾਂ ਹੀ ਸਫਲ ਇਲਾਜ ਹੋ ਜਾਂਦਾ ਹੈ ਜਿਸ ਕਰਕੇ ਮਰੀਜ਼ ਦੀਆਂ ਅੱਖਾਂ ਦੀ ਰੌਸ਼ਨੀ ਹਮੇਸ਼ਾ ਹੀ ਪੂਰੀ ਬਣੀ ਰਹਿੰਦੀ ਹੈ ਅਤੇ ਮਰੀਜ਼ਾਂ ਨੂੰ ਕਦੇ ਵੀ ਅਪੇ੍ਰਸ਼ਨ ਦੀ ਲੋੜ ਨਹੀਂ ਪੈਂਦੀ | ਇਸ ਮੌਕੇ ਸਰਬਜੀਤ ਸਿੰਘ ਨੇ ਆਏ ਹੋਏ ਡਾਕਟਰ ਤੇ ਮਰੀਜ਼ਾਂ ਦਾ ਇਸ ਲਾਇਬਰੇਰੀ ਵਿਚ ਪਹੁੰਚਣ ਤੇ ਧੰਨਵਾਦ ਕੀਤਾ ਉਨ੍ਹਾਂ ਨੇ ਕਿਹਾ ਕਿ ਇਹੋ ਜਿਹੇ ਕੈਂਪ ਹੋਰ ਵੀ ਪਿੰਡ ਵਿਚ ਲਗਾਏ ਜਾਣਗੇ ਜੋ ਲੋਕਾਂ ਦੀ ਸਹੂਲਤ ਲਈ ਕੰਮ ਕੀਤੇ ਜਾ ਸਕਣ | ਇਸ ਮੌਕੇ ਹਰਜੀਤ ਸਿੰਘ, ਮਾਸਟਰ ਕੇਵਲ ਸਿੰਘ, ਜੀਵਨ ਸਿੰਘ, ਭੁਪਿੰਦਰ ਪਾਲ ਸਿੰਘ, ਸਾਧੂ ਸਿੰਘ, ਸਰਬਜੀਤ ਸਿੰਘ, ਬੂਟਾ ਸਿੰਘ, ਜਸਬੀਰ ਸਿੰਘ, ਭੁਪਿੰਦਰ ਸਿੰਘ, ਜਸਪਾਲ ਸਿੰਘ, ਸਤਵਿੰਦਰ ਸਿੰਘ ਤੇ ਹਰਜੋਤ ਸਿੰਘ ਆਦਿ ਹਾਜ਼ਰ ਹੋਏ |
ਪਿਛਲੀ ਖ਼ਬਰ ਸੜਕ 'ਤੇ ਜੂਨ ਮਹੀਨੇ ਬੀ.ਸੀ. ਪਾਈ ਜਾਵੇਗੀ ਤੇ ਫੋਰ ਲੇਨ ਸੜਕਾਂ ਬਣਨਗੀਆਂ- ਬਾਬਾ ਸਤਨਾਮ ਸਿੰਘ, ਦਲਜੀਤ ਸਿੰਘ ਬੈਂਸ ਅਗਲੀ ਖ਼ਬਰ ਡਾ. ਅੰਬੇਡਕਰ ਦੇ ਜਨਮ ਦਿਨ ਸੰਬੰਧੀ ਮੋਟਰਸਾਈਕਲ-ਸਕੂਟਰ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।