11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਜੇ. ਸੀ. ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਅਜੀਤ ਡੈਸਕ 13-04-2026
ਦਸੂਹਾ, 12 ਅਪ੍ਰੈਲ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵੱਖ-ਵੱਖ ਵਿਭਾਗਾਂ ਵੱਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਮਨੋਰੰਜਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿੱਦਿਅਕ ਤੇ ਧਾਰਮਿਕ ਦੌਰਿਆਂ ਦਾ ਆਯੋਜਨ ਕੀਤਾ ਗਿਆ | ਇਨ੍ਹਾਂ ਦੌਰਿਆਂ ਦੌਰਾਨ ਵਿਦਿਆਰਥੀਆਂ ਨੇ ਕੁਦਰਤੀ ਨਜ਼ਾਰਿਆਂ ਦੇ ਨਾਲ-ਨਾਲ ਪੰਜਾਬ ਦੇ ਅਮੀਰ ਵਿਰਸੇ ਅਤੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ | ਕੰਪਿਊਟਰ ਸਾਇੰਸ ਤੇ ਬਾਇਉਟੈਕ ਵਿਭਾਗ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ 'ਤੇ ਹਿਮਾਚਲ ਪ੍ਰਦੇਸ਼ ਦੀਆਂ ਸੁੰਦਰ ਵਾਦੀਆਂ ਮੈਕਲੋਡਗੰਜ ਦਾ ਦੌਰਾ ਕੀਤਾ | ਵਿਦਿਆਰਥੀਆਂ ਨੇ ਉੱਥੋਂ ਦੇ ਕੁਦਰਤੀ ਵਾਤਾਵਰਨ ਅਤੇ ਸਭਿਆਚਾਰ ਦਾ ਅਨੰਦ ਮਾਣਿਆ | ਗਣਿਤ ਅਤੇ ਅੰਗਰੇਜ਼ੀ ਵਿਭਾਗ ਦੇ ਵਿਦਿਆਰਥੀਆਂ ਨੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਕੀਤੀ | ਉਨ੍ਹਾਂ ਨੇ ਮਾਤਾ ਨੈਣਾ ਦੇਵੀ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ -ਏ-ਖਾਲਸਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਸਿੱਖ ਪੰਥ ਦੇ ਮਾਨਮੱਤੇ ਇਤਿਹਾਸ ਅਤੇ ਵਿਰਸੇ ਬਾਰੇ ਬਹੁਮੁੱਲੀ ਜਾਣਕਾਰੀ ਪ੍ਰਾਪਤ ਕੀਤੀ | ਕਾਮਰਸ ਐਸੋਸੀਏਸ਼ਨ'ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੂੰ ਅੰਮਿ੍ਤਸਰ ਲਿਜਾਇਆ ਗਿਆ | ਇੱਥੇ ਉਨ੍ਹਾਂ ਨੇ 'ਸਾਡਾ ਪਿੰਡ' ਵਿਖੇ ਪੰਜਾਬੀ ਸਭਿਆਚਾਰ ਨੂੰ ਨੇੜਿਉਂ ਦੇਖਿਆ, ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਜੱਲਿਆਂਵਾਲਾ ਬਾਗ਼ ਦੇ ਦੌਰੇ ਦੌਰਾਨ ਦੇਸ਼ ਦੀ ਆਜ਼ਾਦੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸਾਇੰਸ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਮਾਤਾ ਚਿੰਤਪੂਰਨੀ ਵਿਖੇ ਧਾਰਮਿਕ ਅਤੇ ਮਨੋਰੰਜਕ ਯਾਤਰਾ ਕੀਤੀ ਗਈ, ਜਿਸ ਨਾਲ ਉਨ੍ਹਾਂ ਨੂੰ ਅਧਿਆਤਮਿਕ ਸ਼ਾਂਤੀ ਅਤੇ ਆਪਸੀ ਸਾਂਝ ਵਧਾਉਣ ਦਾ ਮੌਕਾ ਮਿਲਿਆ | ਕਾਲਜ ਪਿ੍ੰਸੀਪਲ ਪ੍ਰੋਫੈਸਰ ਰਾਕੇਸ਼ ਕੁਮਾਰ ਮਹਾਜਨ ਨੇ ਇਨ੍ਹਾਂ ਦੌਰਿਆਂ ਦੀ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ, ਕਿਉਂਕਿ ਇਹ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਸਮਾਜਿਕ ਸੂਝ-ਬੂਝ ਵੀ ਪ੍ਰਦਾਨ ਕਰਦੇ ਹਨ | ਸਾਰੇ ਵਿਦਿਆਰਥੀ ਇਸ ਯਾਤਰਾ ਤੋਂ ਬੇਹੱਦ ਉਤਸ਼ਾਹਿਤ ਨਜ਼ਰ ਆਏ |
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਮੀਰੀ-ਪੀਰੀ ਦੇ ਦੋ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਕੀਤੀ ਅਗਲੀ ਖ਼ਬਰ ਸੜਕ 'ਤੇ ਜੂਨ ਮਹੀਨੇ ਬੀ.ਸੀ. ਪਾਈ ਜਾਵੇਗੀ ਤੇ ਫੋਰ ਲੇਨ ਸੜਕਾਂ ਬਣਨਗੀਆਂ- ਬਾਬਾ ਸਤਨਾਮ ਸਿੰਘ, ਦਲਜੀਤ ਸਿੰਘ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।