11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਜੀਤ ਡੈਸਕ 13-04-2026
ਹੁਸ਼ਿਆਰਪੁਰ, 12 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਦੁਕਾਨ 'ਚ ਛਾਪੇਮਾਰੀ ਕਰਦਿਆਂ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ 60 ਬੋਤਲਾਂ ਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਬਲਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਤੋਂ ਬਾਅਦ ਪਿੱਪਲਾਂਵਾਲਾ ਵਿਖੇ ਇਕ ਦੁਕਾਨ 'ਚ ਛਾਪੇਮਾਰੀ ਕੀਤੀ ਅਤੇ ਉੱਥੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਕਥਿਤ ਦੋਸ਼ੀ ਸਤਪਾਲ ਪੁੱਤਰ ਰਾਮ ਪ੍ਰਕਾਸ਼ ਨੂੰ ਕਾਬੂ ਕੀਤਾ | ਪੁਲਿਸ ਅਨੁਸਾਰ ਕਥਿਤ ਦੋਸ਼ੀ ਕੋਲ ਸ਼ਰਾਬ ਵੇਚਣ ਦਾ ਕੋਈ ਵੀ ਲਾਇਸੈਂਸ ਜਾਂ ਪਰਮਿਟ ਨਹੀਂ ਸੀ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬੇਅਦਬੀ ਦੇ 12 ਦਿਨ ਬੀਤ ਜਾਣ 'ਤੇ ਵੀ ਸਰਕਾਰ ਤੇ ਪੁਲਿਸ ਹਨੇਰੇ 'ਚ ਤੀਰ ਚਲਾ ਰਹੀ ਹੈ- ਕਰੀਮਪੁਰੀ ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ 1 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।