11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਨਾਮ ਅਭਿਆਸ ਕਮਾਈ ਸਮਾਗਮ ਸਮਾਪਤ

ਅਜੀਤ ਡੈਸਕ 13-04-2026
ਗੜ੍ਹਦੀਵਾਲਾ, 12 ਅਪ੍ਰੈਲ (ਚੱਗਰ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਅੱਠ ਦਿਨਾਂ ਨਾਮ ਅਭਿਆਸ ਕਮਾਈ ਸਮਾਗਮ ਸਿੱਖ ਧਰਮ ਦੇ ਪ੍ਰਚਾਰ ਨੂੰ ਘਰ-ਘਰ ਪਹੁੰਚਾਉਣ ਦੇ ਸੰਦੇਸ਼ ਨਾਲ ਸਮਾਪਤ ਹੋ ਗਿਆ | ਸੰਤ ਸੇਵਾ ਸਿੰਘ ਦੀ ਸੁਚੱਜੀ ਅਗਵਾਈ 'ਚ 5 ਅਪ੍ਰੈਲ ਤੋਂ ਆਰੰਭ ਹੋਏ ਇਸ ਸਮਾਗਮ ਦੌਰਾਨ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਰੋਜ਼ਾਨਾ ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤੱਕ ਗੁਰੁ ਜਸ ਸਰਵਣ ਕਰਕੇ ਆਪਣਾ ਜੀਵਨ ਸਫਲਾ ਕੀਤਾ | ਸਮਾਗਮ 'ਚ ਸਵੇਰੇ ਇਕ ਘੰਟਾ ਨਾਮ ਸਿਮਰਨ ਉਪਰੰਤ ਭਾਈ ਗੁਰਦੇਵ ਸਿੰਘ ਆਸਟ੍ਰੇਲੀਆ, ਭਾਈ ਅਜੀਤ ਸਿੰਘ ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ, ਭਾਈ ਇੰਦਰਜੀਤ ਸਿੰਘ ਸੁਹਾਣਾ, ਭਾਈ ਤਰਲੋਚਨ ਸਿੰਘ ਗੁਰਦਾਸਪੁਰ, ਭਾਈ ਧਨਵੰਤ ਸਿੰਘ ਆਦਿ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਪ੍ਰਸਿੱਧ ਕਥਾਕਾਰ ਭਾਈ ਮਨਦੀਪ ਸਿੰਘ ਮੁਰੀਦ ਨੇ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਏ ਹੁਕਮਨਾਮੇ ਦੇ ਪ੍ਰਸੰਗ ਨੂੰ ਲੈ ਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ, ਜਦਕਿ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ ਨੇ ਸੰਬੋਧਨ ਕਰਦਿਆਂ ਸੰਤ ਬਾਬਾ ਹਰਨਾਮ ਸਿੰਘ ਵਲੋਂ ਆਰੰਭ ਕੀਤੇ ਇਨ੍ਹਾਂ ਨਾਮ ਅਭਿਆਸ ਸਮਾਗਮਾਂ ਦੇ ਮਨੋਰਥ ਬਾਰੇ ਚਾਨਣਾ ਪਾਇਆ ਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੰਤ ਸੇਵਾ ਸਿੰਘ ਨੇ ਨਾਮਵਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ | ਸਮਾਗਮ ਦੌਰਾਨ ਕਰਵਾਏ ਗਏ ਅੰਮਿ੍ਤ ਸੰਚਾਰ ਦੌਰਾਨ ਦੋ ਦਰਜਨ ਤੋਂ ਵੱਧ ਪ੍ਰਾਣੀਆਂ ਨੇ ਅੰਮਿ੍ਤ ਪਾਨ ਕੀਤਾ |
ਪਿਛਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸਿੰਘਪੁਰ 'ਚ 5 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਪ੍ਰਧਾਨ ਆਸ਼ੂ ਅਰੋੜਾ ਨੇ ਬੱਸ ਸੈਲਟਰ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।