11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪਲਕ ਠਾਕੁਰ ਨੇ ਪ੍ਰਾਪਤ ਕੀਤੀ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਸਕਾਲਰਸ਼ਿਪ

ਅਜੀਤ ਡੈਸਕ 13-04-2026
ਹੁਸ਼ਿਆਰਪੁਰ, 12 ਅਪ੍ਰੈਲ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੀ ਬੀ. ਸੀ. ਏ. ਚੌਥੇ ਸਮੈਸਟਰ ਦੀ ਵਿਦਿਆਰਥਣ ਪਲਕ ਠਾਕੁਰ ਨੇ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਸਕਾਲਰਸ਼ਿਪ ਪ੍ਰਾਪਤ ਕੀਤੀ | ਕਾਲਜ ਪਿ੍ੰਸੀਪਲ ਡਾ: ਵਿਨੈ ਕੁਮਾਰ ਨੇ ਦੱਸਿਆ ਕਿ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਟਰੱਸਟ ਵਲੋਂ ਲੜਕੀਆਂ ਦੀ ਵਿੱਦਿਆ ਨੂੰ ਉਤਸ਼ਾਹਿਤ ਕਰਨ ਲਈ ਇਸ ਸਕਾਲਰਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਅਧੀਨ ਪੰਜਾਬ ਦੇ ਕਾਲਜਾਂ ਵਿਚੋਂ ਗਰਲਜ਼ ਚਾਈਲਡ ਦੀਆਂ ਅਰਜ਼ੀਆਂ ਮੰਗੀਆਂ ਗਈਆਂ ਸਨ | ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਵਿਚੋਂ ਮੈਰਿਟ ਦੇ ਆਧਾਰ 'ਤੇ ਪਲਕ ਠਾਕੁਰ ਦੀ ਚੋਣ ਹੋਈ ਤੇ ਉਸ ਨੇ 10000 (ਦਸ ਹਜ਼ਾਰ ਰੁਪਏ) ਦੀ ਰਾਸ਼ੀ ਪ੍ਰਾਪਤ ਕੀਤੀ | ਕਾਲਜ ਵਿਦਿਆਰਥੀ ਸਹਾਇਤਾ ਫ਼ੰਡ ਦੇ ਕਨਵੀਨਰ ਡਾ. ਵਰਸਾ ਮਹਿੰਦਰਾ ਨੇ ਦੱਸਿਆ ਕਿ ਜੇਕਰ ਵਿਦਿਆਰਥਣ ਟਰੱਸਟ ਦੁਆਰਾ ਨਿਰਧਾਰਿਤ ਸ਼ਰਤਾਂ ਪੂਰੀਆਂ ਕਰਦੀ ਰਹੀ ਤਾਂ ਉਸ ਨੂੰ ਇਹ ਸਕਾਲਰਸ਼ਿਪ ਅਗਲੇ ਸਾਲ ਵੀ ਮਿਲੇਗੀ | ਕਾਲਜ ਮੈਨੇਜਿੰਗ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਆਰ. ਐੱਮ. ਭੱਲਾ ਨੇ ਇਸ ਉਪਰਾਲੇ ਲਈ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਟਰੱਸਟ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਪਿੰਡ ਬੋਦਲ ਨੂੰ ਵਿਧਾਇਕ ਘੁੰਮਣ ਨੇ ਦਿੱਤਾ 8 ਲੱਖ ਦਾ ਚੈੱਕ ਅਗਲੀ ਖ਼ਬਰ ਖ਼ਾਲਸੇ ਦੇ ਪ੍ਰਗਟ ਦਿਵਸ ਮੌਕੇ ਧਾਰਮਿਕ ਸਮਾਗਮ 14 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।