10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪਿੰਡ ਸੱਗਲਾਂ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ <br/>

ਅਜੀਤ ਡੈਸਕ 13-04-2026
ਦਸੂਹਾ, 12 ਅਪ੍ਰੈਲ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਸੱਗਲਾਂ ਵਿਖੇ ਧੰਨ-ਧੰਨ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਅਤੇ ਢਾਡੀ ਦਰਬਾਰ ਸਮਾਗਮ ਸਜਾਏ ਗਏ, ਜਿਸ ਵਿਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਤਰਸੇਮ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਭਾਈ ਰਾਜਵੀਰ ਸਿੰਘ ਬੋਦਲਾਂ, ਵਿਦਵਾਨ ਢਾਡੀ ਗਿਆਨੀ ਦੀਦਾਰ ਸਿੰਘ ਸੰਗਤਪੁਰ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਧੰਨ-ਧੰਨ ਭਗਤ ਰਵਿਦਾਸ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਗੁਰਵੀਰ ਸਿੰਘ, ਪ੍ਰੀਤਮ ਸਿੰਘ, ਅਵਤਾਰ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਓਾਕਾਰ ਸਿੰਘ, ਹਰਚਰਨ ਸਿੰਘ, ਪਿਆਰਾ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਸੀ. ਐੱਚ. ਸੀ. ਬੁੱਢਾਬੜ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਐਥਲੀਟ ਤੇ ਜੂਡੋ ਖਿਡਾਰਨ ਇੰਦਰਜੀਤ ਕੌਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।