09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਖ਼ਾਲਸਾ ਕਾਲਜ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ

ਅਜੀਤ ਡੈਸਕ 13-04-2026
ਗੜ੍ਹਸ਼ੰਕਰ, 12 ਅਪ੍ਰੈਲ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਕਾਲਜ ਗੁਰਦੁਆਰਾ ਕਮੇਟੀ ਅਤੇ ਪੰਜਾਬ ਵਿਭਾਗ ਦੇ ਸਹਿਯੋਗ ਨਾਲ 'ਦਸਤਾਰ ਮੁਕਾਬਲਾ' ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਤੇ ਸਿੱਖ ਕੌਮ ਵਿਚ ਦਸਤਾਰ ਦੀ ਵਿਸ਼ੇਸ਼ ਮਹੱਤਤਾ ਹੈ | ਉਨ੍ਹਾਂ ਕਿਹਾ ਕਿ ਦਸਤਾਰ ਸਿਰਫ਼ ਇਕ ਕੱਪੜਾ ਨਹੀਂ, ਇਹ ਸਿੱਖ ਧਰਮ ਦੀ ਸ਼ਾਨ, ਸਨਮਾਨ ਅਤੇ ਪਛਾਣ ਦਾ ਪ੍ਰਤੀਕ ਹੈ | ਇਹ ਸਾਨੂੰ ਅਨੁਸ਼ਾਸਨ, ਆਤਮ-ਸਨਮਾਨ ਅਤੇ ਬਰਾਬਰੀ ਦਾ ਸੰਦੇਸ਼ ਦਿੰਦੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਨੌਜਵਾਨਾਂ ਨੇ ਦਸਤਾਰ ਦੀ ਮਹੱਤਤਾ ਨੂੰ ਸਮਝਿਆ ਅਤੇ ਅਪਣਾਇਆ ਹੈ, ਉਹ ਕਾਬਿਲ-ਏ-ਤਾਰੀਫ਼ ਹੈ | ਮੁਕਾਬਲੇ ਵਿਚ ਵਿਦਿਆਰਥੀ ਜਗਨੂਰ ਸਿੰਘ ਨੇ ਪਹਿਲਾ, ਅਰਸ਼ਪ੍ਰੀਤ ਸਿੰਘ ਨੇ ਦੂਜਾ ਤੇ ਗੁਰਵੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਹਰਵਿੰਦਰ ਕੌਰ, ਪ੍ਰੋ. ਰਾਏਦੀਪ ਸਿੰਘ, ਡਾ. ਕੰਵਲਜੀਤ ਕੌਰ, ਪ੍ਰੋ. ਸੌਰਵ ਦਾਦਰੀ, ਅੰਮਿ੍ਤਪਾਲ ਸਿੰਘ ਧਾਰਮਿਕ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਐਮ. ਸਕੂਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਅੱਠਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।