09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮੱਕੋਵਾਲ ਵਿਖੇ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 13-04-2026
ਪੱਸੀ ਕੰਢੀ, 12 ਅਪ੍ਰੈਲ (ਜਗਤਾਰ ਸਿੰਘ ਰਜਪਾਲਮਾ)- ਸਿਵਲ ਸਰਜਨ ਡਾਕਟਰ ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਕਟਰ ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਐੱਸ.ਐਮ.ਓ. ਡਾਕਟਰ ਰੋਹਿਤ ਬਰੂਟਾ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਪਿੰਡ ਮੱਕੋਵਾਲ ਵਿਖੇ ਨੈਸ਼ਨਲ ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਗੰਭੀਰ ਬੁਖ਼ਾਰ ਹੈ ਅਤੇ ਕਦੇ ਵੀ ਸਾਨੂੰ ਲਾਪਰਵਾਹੀ ਨਹੀਂ ਕਰਨੀ ਚਾਹੀਦੀ | ਡੇਂਗੂ ਅਤੇ ਚਿਕਨਗੁਨੀਆ ਏਡੀਜ਼ ਨਾਂ ਦੀ ਮੱਛਰ ਦੇ ਕੱਟਣ ਨਾਲ ਫੈਲਦੇ ਹਨ | ਇਹ ਮੱਛਰ ਜ਼ਿਆਦਾਤਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ | ਡੇਂਗੂ ਅਤੇ ਚਿਕਨਗੁਨੀਆ ਦੇ ਮੱਛਰ ਜ਼ਿਆਦਾਤਰ ਦਿਨ ਵੇਲੇ ਕੱਟਦਾ ਹੈ | ਇਸ ਮੌਕੇ ਡੇਂਗੂ, ਮਲੇਰੀਆ ਚਿਕਨਗੁਨੀਆ ਬੁਖ਼ਾਰ ਦੇ ਲੱਛਣ, ਬੁਖ਼ਾਰ ਦੇ ਬਚਾਓ ਤੇ ਤਰੀਕਿਆਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਠੰਢ ਅਤੇ ਕਾਂਬੇ ਨਾਲ ਬੁਖ਼ਾਰ, ਤੇਜ਼ ਬੁਖ਼ਾਰ, ਸਿਰ ਦਰਦ ਹੋਣਾ, ਬੁਖ਼ਾਰ ਉੱਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਆਦਿ ਮਲੇਰੀਆ ਬੁਖ਼ਾਰ ਦੀ ਲੱਛਣ ਹਨ | ਇਹ ਮੱਛਰ ਖੜੇ ਸਾਫ਼ ਪਾਣੀ ਵਿਚ ਪੈਦਾ ਹੁੰਦੇ ਹਨ, ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ | ਤੇਜ਼ ਬੁਖ਼ਾਰ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ 'ਤੇ ਦਾਣੇ ਮਸੂੜਿ੍ਹਆਂ ਅਤੇ ਨੱਕ ਵਿਚੋਂ ਖ਼ੂਨ ਵਗਣਾ, ਜੋੜਾਂ ਵਿਚ ਦਰਦ ਅਤੇ ਸੋਜ਼, ਚਮੜੀ ਤੇ ਦਾਣੇ ਅਤੇ ਖ਼ਾਰਸ਼ ਆਦਿ ਡੇਂਗੂ ਅਤੇ ਚਿਕਗੁਨੀਆਂ ਦੇ ਲੱਛਣ ਹਨ | ਜੇਕਰ ਕਿਸੇ ਵਿਅਕਤੀ ਨੂੰ ਬੁਖ਼ਾਰ ਹੋ ਜਾਵੇ ਅਜਿਹੀ ਹਾਲਤ ਵਿਚ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਆਪਣੇ ਖ਼ੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ | ਇਨ੍ਹਾਂ ਮੱਛਰਾਂ ਤੋਂ ਬਚਣ ਲਈ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ | ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢਕਿਆ ਰਹੇ ਤਾਂ ਕਿ ਮੱਛਰ ਨਾ ਕੱਟ ਸਕੇ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਨੀਸ਼ਾ ਦੇਵੀ ਪੰਚ, ਸੋਮਰਾਜ, ਸੁਰਿੰਦਰ ਕੁਮਾਰ, ਰਸ਼ਪਾਲ ਸਿੰਘ, ਕਿ੍ਸ਼ਨਾ ਦੇਵੀ ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਆਯੂਸ਼ਮਾਨ ਆਰੋਗਿਆ ਕੇਂਦਰ ਭੰਗਾਲਾ ਵਿਖੇ ਟੀਕਾਕਰਨ ਕੈਂਪ ਲਗਾਇਆ ਅਗਲੀ ਖ਼ਬਰ ਡੀ. ਐਮ. ਸਕੂਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।