09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਰਕਾਰੀ ਸਕੂਲ ਨਾਰੂ ਨੰਗਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-04-2026
ਹੁਸ਼ਿਆਰਪੁਰ, 12 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੇ ਅੱਠਵੀਂ 'ਚ 45 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਅੱਠਵੀਂ ਕਲਾਸ ਦੀ ਹਰਮਨਜੋਤ ਕੌਰ ਨੇ 523/600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ , ਗੁਰਲੀਨ ਕੌਰ ਨੇ 459/600 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਹਰਜੋਤ ਕੌਰ ਨੇ 455/600 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਪਿ੍ੰ. ਸ਼ੈਲੇਂਦਰ ਠਾਕੁਰ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਕੇ ਸਕੂਲ ਦਾ ਨਾਮ ਪੂਰੇ ਪੰਜਾਬ ਵਿਚ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਓ ਮੁਕਾਬਲੇ 13 ਨੂੰ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦਸੂਹਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।