29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਅਜੀਤ ਡੈਸਕ 18-04-2026
ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਜਾਇਜ਼ ਅਤੇ ਹੱਕੀ ਮੰਗਾ ਨੂੰ ਅਣਗੋਲਿਆਂ ਕਰਨ ਦੇ ਰੋਸ ਵਜੋਂ ਆਪਣਾ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਦੀ ਗੈਰ ਹਾਜ਼ਰੀ 'ਚ ਜ਼ਿਲ੍ਹਾ ਅਧਿਕਾਰੀ ਕੈਪਟਨ ਗੁਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਾਮ ਲੁਭਾਇਆ, ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਹਰਜੋਧ ਸਿੰਘ ਨੇ ਦੱਸਿਆ ਕਿ ਵਿਭਾਗ ਦਾ 90 ਫ਼ੀਸਦੀ ਕੰਮ ਕੇਡਰ ਵਲੋਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਂਦਾ ਹੈ ਪਰ ਵਿਭਾਗ ਦੇ ਡਾਇਰੈਕਟੋਰੇਟ ਵਲੋਂ ਕੇਡਰ ਦੇ ਮਸਲਿਆਂ ਨੂੰ ਜਾਣ ਬੁਝ ਕੇ ਲਮਕਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਡਾਇਰੈਕਟੋਰੇਟ ਦਫ਼ਤਰ ਵਲੋਂ ਵਿਭਾਗ ਦੇ ਵਜ਼ੀਰ ਤੇ ਚੀਫ਼ ਸੈਕਟਰੀ ਦੇ ਦਿਸ਼ਾ ਨਿਰਦੇਸ਼ਾਂ ਨੂੰ ਵੀ ਠੰਡੇ ਬਸਤੇ 'ਤੇ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 26 ਅਪ੍ਰੈਲ ਨੂੰ ਮੋਹਾਲੀ ਵਿਖੇ ਰੋਸ ਧਰਨੇ ਮਗਰੋਂ ਮੁੱਖ ਮੰਤਰੀ ਨਿਵਾਸ ਵੱਲ ਰੋਸ ਰੈਲੀ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪੈਰੋਲ ਕੱਟ ਕੇ ਜੇਲ੍ਹ ਵਾਪਸ ਗਏ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਅਗਲੀ ਖ਼ਬਰ ਸੜਕਾਂ 'ਤੇ ਵਿੱਕ ਰਹੇ ਨਾ-ਮਿਆਰੀ ਗੁੜ ਅਤੇ ਸ਼ੱਕਰ ਨੂੰ ਲੈ ਕੇ ਕੀਤਾ ਚੱਕਾ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।