29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੰਡੀਆਂ 'ਚ ਮੁਕੰਮਲ ਪ੍ਰਬੰਧ, ਕਿਸਾਨਾਂ ਨੂੰ ਨਹੀਂ ਆਉਣ ਦੇਵਾਂਗੇ ਕੋਈ ਦਿੱਕਤ- ਕੇ. ਪੀ. ਸੰਧੂ

ਅਜੀਤ ਡੈਸਕ 18-04-2026
ਦਸੂਹਾ, 17 ਅਪ੍ਰੈਲ (ਕੌਸ਼ਲ)-ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕੇ. ਪੀ. ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਖ਼ਰੀਦ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਇਲਾਕੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਸਾਰੇ ਇੰਤਜ਼ਾਮ ਪੂਰੇ ਕਰ ਦਿੱਤੇ ਗਏ ਹਨ, ਤਾਂ ਜੋ ਕਿਸਾਨ ਵੀਰਾਂ ਨੂੰ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿਚ ਫ਼ਸਲ ਦੀ ਸੁਚਾਰੂ ਖ਼ਰੀਦ ਲਈ ਤੋਲ ਪ੍ਰਬੰਧ, ਲੇਬਰ, ਬੋਰੀਆਂ, ਅਤੇ ਉਠਾਉਣ ਦੀ ਪੂਰੀ ਵਿਵਸਥਾ ਕੀਤੀ ਗਈ ਹੈ | ਇਸ ਤੋਂ ਇਲਾਵਾ ਸਫ਼ਾਈ ਪ੍ਰਬੰਧਾਂ 'ਤੇ ਵੀ ਖ਼ਾਸ ਧਿਆਨ ਦਿੱਤਾ ਗਿਆ ਹੈ, ਤਾਂ ਜੋ ਮੰਡੀਆਂ ਦਾ ਮਾਹੌਲ ਸਾਫ਼-ਸੁਥਰਾ ਬਣਿਆ ਰਹੇ | ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਲਈ ਢੁਕਵੇਂ ਇੰਤਜ਼ਾਮ ਅਤੇ ਛਾਂ ਦੀ ਵਿਵਸਥਾ ਵੀ ਯਕੀਨੀ ਬਣਾਈ ਗਈ ਹੈ | ਕੇ. ਪੀ. ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਇਕ ਦਾਣੇ ਦੀ ਖ਼ਰੀਦ ਨਿਯਮਾਂ ਅਨੁਸਾਰ ਅਤੇ ਜ਼ਿੰਮੇਵਾਰੀ ਨਾਲ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਭੁਗਤਾਨ ਸਮੇਂ ਸਿਰ ਮਿਲੇ | ਉਨ੍ਹਾਂ ਹੋਰ ਦੱਸਿਆ ਕਿ ਮੰਡੀਆਂ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ, ਜੋ ਖ਼ਰੀਦ ਪ੍ਰਕਿਰਿਆ 'ਤੇ ਨਿਗਰਾਨੀ ਰੱਖਣਗੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਗੇ | ਜੇ ਕਿਸੇ ਕਿਸਾਨ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਮੌਕੇ 'ਤੇ ਮੌਜੂਦ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ | ਅੰਤ ਵਿਚ ਕੇ. ਪੀ. ਸੰਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਚਿੰਤਾ ਦੇ ਆਪਣੀ ਫ਼ਸਲ ਮੰਡੀਆਂ ਵਿਚ ਲਿਆਉਣ ਅਤੇ ਸਰਕਾਰ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਲਾਭ ਲੈਣ | ਉਨ੍ਹਾਂ ਭਰੋਸਾ ਦਿਵਾਇਆ ਕਿ ਖ਼ਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਈ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਕੋਈ ਵੀ ਅਸੁਵਿਧਾ ਨਹੀਂ ਹੋਵੇਗੀ |
ਪਿਛਲੀ ਖ਼ਬਰ ਪਿੰਡ ਸਿੰਘੋਵਾਲ ਦੇ ਅੱਧੇ ਤੋਂ ਵੱਧ ਘਰ ਲਾਲ ਲਕੀਰ ਹੇਠ ਪਰ ਵਿਭਾਗ ਵਲੋਂ ਕੁੱਝ ਘਰਾਂ ਨੂੰ ਹੀ ਕੀਤਾ ਜਾ ਰਿਹਾ ਰਜਿਸਟਰ ਅਗਲੀ ਖ਼ਬਰ ਸੜਕਾਂ 'ਤੇ ਵਿੱਕ ਰਹੇ ਨਾ-ਮਿਆਰੀ ਗੁੜ ਅਤੇ ਸ਼ੱਕਰ ਨੂੰ ਲੈ ਕੇ ਕੀਤਾ ਚੱਕਾ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।