28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਐੱਸ. ਪੀ. ਐੱਨ. ਕਾਲਜ 'ਚ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

ਅਜੀਤ ਡੈਸਕ 18-04-2026
ਮੁਕੇਰੀਆਂ, 17 ਅਪ੍ਰੈਲ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਕਾਲਜ ਮੁਕੇਰੀਆਂ ਵਿਚ ਵਿਸਾਖੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ, ਧਾਰਮਿਕ ਅਤੇ ਸਭਿਆਚਾਰਕ ਮਹੱਤਵ ਨਾਲ ਜਾਣੂ ਕਰਵਾਉਣਾ ਸੀ | ਇਸ ਮੌਕੇ ਮੁੱਖ ਬੁਲਾਰੇ ਵਜੋਂ ਪਹੁੰਚੇ ਡਾ. ਸਰਬਜੋਤ ਸਿੰਘ ਨੇ ਵਿਸਾਖੀ ਦੇ ਪ੍ਰਾਚੀਨ ਇਤਿਹਾਸ ਤੇ ਵਿਸਤਰਿਤ ਰੌਸ਼ਨੀ ਪਾਈ | ਉਨ੍ਹਾਂ ਦੱਸਿਆ ਕਿ ਵਿਸਾਖੀ ਸਿਰਫ਼ ਇਕ ਤਿਉਹਾਰ ਨਹੀਂ, ਸਗੋਂ ਇਹ ਸਾਡੀ ਸਾਂਝੀ ਵਿਰਾਸਤ, ਏਕਤਾ ਅਤੇ ਸਹਿਯੋਗ ਦਾ ਪ੍ਰਤੀਕ ਹੈ | ਲੈਕਚਰ ਦੌਰਾਨ ਡਾ ਸਰਬਜੋਤ ਸਿੰਘ ਨੇ ਖ਼ਾਲਸਾ ਪੰਥ ਦੀ ਸਾਜਨਾ ਬਾਰੇ ਬਹੁਤ ਹੀ ਮਹੱਤਵਪੂਰਨ ਅਤੇ ਡੂੰਘੇ ਵਿਚਾਰ ਸਾਂਝਿਆਂ ਕੀਤਾ | ਉਨ੍ਹਾਂ ਦੱਸਿਆ ਕਿ ਖ਼ਾਲਸਾ ਪੰਥ ਦੀ ਸਿਰਜਣਾ ਕੇਵਲ 1699 ਦੀ ਵਿਸਾਖੀ ਵਾਲੇ ਦਿਨ ਦੀ ਇਕ ਅਚਾਨਕ ਘਟਨਾ ਨਹੀਂ ਸੀ, ਸਗੋਂ ਇਸ ਦੇ ਪਿੱਛੇ ਇੱਕ ਲੰਮਾ ਸੰਘਰਸ਼ ਅਤੇ ਤਿਆਰੀ ਸੀ | ਉਨ੍ਹਾਂ ਕਿਹਾ ਕਿ ਜਦੋਂ 1675 ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਸ਼ਹਾਦਤ ਦਿੱਤੀ, ਤਾਂ ਉਸੇ ਵੇਲੇ ਤੋਂ ਹੀ ਦਸਮ ਪਾਤਸ਼ਾਹ ਨੇ ਇੱਕ ਅਜਿਹੀ ਕੌਮ ਦੀ ਸਿਰਜਣਾ ਦੇ ਉੱਦਮ ਸ਼ੁਰੂ ਕਰ ਦਿੱਤੇ ਸਨ ਜੋ ਜ਼ੁਲਮ ਦਾ ਟਾਕਰਾ ਕਰ ਸਕੇ | ਡਾ. ਸਰਬਜੋਤ ਸਿੰਘ ਅਨੁਸਾਰ, 1699 ਦੀ ਵਿਸਾਖੀ ਤਾਂ ਉਸ ਲੰਮੇ ਉੱਦਮ ਅਤੇ ਘਾਲਣਾ ਦਾ ਸਿਖਰ ਸੀ, ਜਿਸ ਦੀ ਨੀਂਹ ਗੁਰੂ ਸਾਹਿਬ ਨੇ ਬਹੁਤ ਪਹਿਲਾਂ ਰੱਖ ਦਿੱਤੀ ਸੀ | ਇਸ ਵਿਸ਼ੇਸ਼ ਲੈਕਚਰ ਦਾ ਆਯੋਜਨ ਪੰਜਾਬੀ ਵਿਭਾਗ ਦੀ ਮੁਖੀ ਡਾ. ਕਿਰਨਜੀਤ ਕੌਰ ਵੱਲੋਂ ਕੀਤਾ ਗਿਆ | ਉਨ੍ਹਾਂ ਦੇ ਯਤਨਾਂ ਨਾਲ ਇਹ ਪ੍ਰੋਗਰਾਮ ਬੜੀ ਸਫਲਤਾ ਨਾਲ ਸੰਪੰਨ ਹੋਇਆ | ਇਸ ਮੌਕੇ ਮੈਡਮ ਨੇ ਵਿਸ਼ੇਸ਼ ਤੌਰ 'ਤੇ ਕਾਲਜ ਦੀ ਪ੍ਰਬੰਧਕ ਕਮੇਟੀ ਤੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਸੰਭਵ ਹੋ ਸਕਿਆ | ਇਸ ਮੌਕੇ ਪ੍ਰੋ. ਪਰਮਜੀਤ ਕੌਰ, ਪ੍ਰੋ. ਸੁਨੀਤਾ ਰਾਣੀ, ਪ੍ਰੋ. ਰਣਦੀਪ ਕੌਰ ਤੇ ਪ੍ਰੋ. ਲਖਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਕਣਕ ਦੇ ਮੰਡੀਕਰਨ ਦੇ ਦਾਅਵੇ ਖੋਖਲੇ ਸਾਬਤ ਹੋਏ- ਮਦਨੀਪੁਰ ਅਗਲੀ ਖ਼ਬਰ ਡੀ. ਏ. ਵੀ. ਸਕੂਲ ਦੇ ਬੱਚਿਆਂ ਦੀਆਂ ਫ਼ੀਸਾਂ ਲਈ ਮਹਿੰਦਰੂ ਪਰਿਵਾਰ ਵਲੋਂ 21 ਹਜ਼ਾਰ ਦੀ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।