26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗਿਆਨੀ ਦਿੱਤ ਸਿੰਘ ਦੀ ਯਾਦ 'ਚ ਸਮਾਗਮ 21 ਨੂੰ

ਅਜੀਤ ਡੈਸਕ 18-04-2026
ਕੋਟਫ਼ਤੂਹੀ, 17 ਅਪ੍ਰੈਲ (ਅਟਵਾਲ)-ਨਜ਼ਦੀਕੀ ਪਿੰਡ ਈਸਪੁਰ ਦੇ ਸੰਤ ਖ਼ੁਸ਼ਹਾਲ ਸਿੰਘ, ਸੰਤ ਗਿਆਨੀ ਹਰਬੰਸ ਸਿੰਘ ਦੇ ਅਸਥਾਨ ਗੁਰਦੁਆਰਾ ਕੁਦਵਾਲਾ ਸਾਹਿਬ ਵਿਖੇ ਸਿੱਖ ਧਰਮ ਦੇ ਮਹਾਨ ਵਿਦਵਾਨ, ਮਹਾਨ ਕਵੀ ਪੰਥ ਰਤਨ ਗਿਆਨੀ ਦਿੱਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਗੁਰਮਤਿ ਸਮਾਗਮ 21 ਅਪ੍ਰੈਲ ਨੂੰ ਸੰਤ ਬਾਬਾ ਕੇਸਰ ਸਿੰਘ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਮਲਕੀਅਤ ਸਿੰਘ ਰਾਣਾ ਨੇ ਦੱਸਿਆ ਕਿ ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਮਨਦੀਪ ਸਿੰਘ ਮੁਰੀਦ, ਬੀਬੀ ਜੈਸਮੀਨ ਕੌਰ ਖ਼ਾਲਸਾ ਸੰਗਤਾਂ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਤੋਂ ਜਾਣੂ ਕਰਵਾਉਣਗੇ |
ਪਿਛਲੀ ਖ਼ਬਰ ਮਾਨਵਤਾ ਵੈੱਲਫੇਅਰ ਸੁਸਾਇਟੀ ਵਲੋਂ ਜ਼ਰੂਰਤਮੰਦ ਬੱਚੇ ਦੇ ਇਲਾਜ ਲਈ ਆਰਥਿਕ ਸਹਾਇਤਾ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ (ਸੀ. ਬੀ. ਐੱਸ. ਈ.) ਪ੍ਰੀਖਿਆ ਦਸਵੀਂ ਦਾ ਨਤੀਜਾ ਰਿਹਾ ਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।